13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਏਮਜ਼ 'ਚ ਇਕ ਕੱਟਿਆ ਹੋਇਆ ਪੈਰ ਮਿਲਣ ਨਾਲ ਮਚਿਆ ਹੜਕੰਪ, ਪੁਲਿਸ ਪਛਾਣ ਵਿਚ ਜੁਟੀ

Ad Position 21
No active advertisement
ਅਜੀਤ ਡੈਸਕ 24-04-2026
ਬਠਿੰਡਾ, 23 ਅਪ੍ਰੈਲ (ਪ.ਪ.)-ਏਮਜ਼ ਹਸਪਤਾਲ ਬਠਿੰਡਾ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਫਾਰਮੇਸੀ ਦੇ ਸਾਹਮਣੇ ਮੈਦਾਨ ਵਿਚੋਂ ਇੱਕ ਵਿਅਕਤੀ ਦਾ ਕੱਟਿਆ ਹੋਇਆ ਪੈਰ ਮਿਲਣ ਦੀ ਖ਼ਬਰ ਸਾਹਮਣੇ ਆਈ | ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ | ਏਮਜ਼ ਚੌਕੀ ਇੰਚਾਰਜ ਏ.ਐੱਸ.ਆਈ. ਧਰਮ ਸਿੰਘ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਹੈ, ਉਹ ਤੁਰੰਤ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਹਨ | ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕੱਟਿਆ ਹੋਇਆ ਪੈਰ ਇੱਕ ਆਈਸ ਬਾਕਸ ਵਿਚ ਰੱਖਿਆ ਹੋਇਆ ਸੀ, ਜਿਸ ਨਾਲ ਮਾਮਲਾ ਹੋਰ ਵੀ ਰਹੱਸਮਈ ਬਣ ਗਿਆ ਹੈ | ਪੁਲਿਸ ਹੁਣ ਇਹ ਪਤਾ ਲਗਾਉਣ ਵਿਚ ਜੁਟੀ ਹੋਈ ਹੈ ਕਿ ਇਹ ਪੈਰ ਕਿਸ ਵਿਅਕਤੀ ਦਾ ਹੈ ਅਤੇ ਇਹ ਹਸਪਤਾਲ ਪਰਿਸਰ ਤੱਕ ਕਿਵੇਂ ਪਹੁੰਚਿਆ | ਜਾਂਚ ਦੇ ਤਹਿਤ ਆਸ-ਪਾਸ ਦੇ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ | ਪੁਲਿਸ ਵਲੋਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੰੂ ਬਹੁਤ ਸੰਵੇਦਨਸ਼ੀਲ ਮੰਨਦੇ ਹੋਏ ਜਾਂਚ ਦਾ ਦਾਇਰਾ ਵਧਾ ਦਿੱਤਾ ਗਿਆ ਹੈ | ਘਟਨਾ ਤੋਂ ਬਾਅਦ ਇਲਾਕੇ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮਾਮਲੇ ਦਾ ਪੂਰਾ ਖ਼ੁਲਾਸਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਯਾਤਰਾ ਲਈ ਬੱਸ ਕੀਤੀ ਰਵਾਨਾ <br/> ਅਗਲੀ ਖ਼ਬਰ ਸਿਵਲ ਸਰਜਨ ਦਫ਼ਤਰ ਬਠਿੰਡਾ 'ਚ ਭਰਤੀ ਪ੍ਰਕਿਰਿਆ ਲਈ ਆਏ ਉਮੀਦਵਾਰ ਹੋਏ ਖੱਜਲ-ਖ਼ੁਆਰ
Ad Position 24