16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਰਾਮਪੁਰਾ ਫੂਲ 'ਚ ਨਿਕਲੀ ਫੂਕ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਰਾਮਪੁਰਾ ਫੂਲ, 24 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)- ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦਾਅਵਿਆਂ ਦੇ ਉਲਟ ਰਾਮਪੁਰਾ ਫੂਲ ਵਿਚ ਇਸ ਮੁਹਿੰਮ ਦੀ ਫੂਕ ਨਿਕਲ ਚੁੱਕੀ ਹੈ¢ ਸਥਾਨਕ ਪੁਲਿਸ 'ਤੇ ਦੋਸ਼ ਹੈ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪੱਤਰਕਾਰ ਅਤੇ ਮੌਜੂਦਾ ਕੌਂਸਲਰ ਨੂੰ ਹੀ ਝੂਠੇ ਮਾਮਲੇ ਵਿਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ¢ ਜਾਣਕਾਰੀ ਅਨੁਸਾਰ, ਇਕ ਅਖ਼ਬਾਰ ਨਾਲ ਸੰਬੰਧਿਤ ਪੱਤਰਕਾਰ ਅਤੇ ਮੌਜੂਦਾ ਕੌਂਸਲਰ ਸੂਰਜ ਰਾਜੋਰਾ ਨੂੰ ਵਾਰਡ ਨੰਬਰ 6 ਗਾਂਧੀ ਨਗਰ ਦੇ ਨਿਵਾਸੀਆਂ ਵਲੋਂ ਸੱਦਾ ਦਿੱਤਾ ਗਿਆ ਸੀ, ਜਿੱਥੇ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਅਤੇ ਨਸ਼ੇੜੀਆਂ ਦੀ ਭਰਮਾਰ ਬਾਰੇ ਸ਼ਿਕਾਇਤ ਕੀਤੀ ਗਈ¢ ਰਾਜੋਰਾ ਨੇ ਦੱਸਿਆ ਕਿ ਇਸ ਸਬੰਧੀ ਉਹ ਪਹਿਲਾਂ ਵੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀਂ ਹੋਈ¢ ਇਸ ਦੌਰਾਨ ਉਨ੍ਹਾਂ ਵਲੋਂ ਮੌਕੇ 'ਤੇ ਨਸ਼ੇੜੀਆਂ ਦੀ ਲਾਈਵ ਵੀਡੀਓ ਆਪਣੇ ਸੋਸ਼ਲ ਮੀਡੀਆ 'ਤੇ ਚਲਾਈ ਗਈ¢ ਦੋਸ਼ ਹੈ ਕਿ ਵੀਡੀਓ ਦੌਰਾਨ ਹੀ ਥਾਣਾ ਸ਼ਹਿਰੀ ਦੇ ਐਸ.ਐਚ.ਓ. ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਵੀਡੀਓ ਹਟਾਉਣ ਲਈ ਦਬਾਅ ਬਣਾਇਆ¢ ਇਨਕਾਰ ਕਰਨ 'ਤੇ ਐਸ.ਐਚ.ਓ. ਵਲੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਝੂਠੇ ਪਰਚੇ ਵਿਚ ਫਸਾਉਣ ਦੀ ਧਮਕੀ ਦਿੱਤੀ ਗਈ¢ ਪੱਤਰਕਾਰ ਰਾਜੋਰਾ ਨੇ ਇਸ ਘਟਨਾ ਨੂੰ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਦੱਸਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ¢ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਅਤੇ ਸੰਬੰਧਿਤ ਥਾਣਾ ਮੁਖੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ¢ ਇਸ ਘਟਨਾ ਤੋਂ ਬਾਅਦ ਪੱਤਰਕਾਰ ਭਾਈਚਾਰੇ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਨ੍ਹਾਂ ਵਲੋਂ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ¢ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਆਗੂਆਂ ਨੇ ਸਥਾਨਕ ਪੁਲਿਸ ਦੇ ਰਵੱਈਏ ਦੀ ਕੜੀ ਨਿਖੇਧੀ ਕਰਦਿਆਂ ਰਾਮਪੁਰਾ ਫੂਲ ਦੇ ਪੱਤਰਕਾਰਾਂ ਦੇ ਫ਼ੈਸਲੇ ਨੂੰ ਪੂਰਾ ਸਮਰਥਨ ਦਿੱਤਾ¢ ਇਸ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਦਾ ਪੱਖ ਲੈਣਾ ਚਾਹਿਆ ਤਾਂ ਉਨ੍ਹਾਂ ਨੇ ਫੋਨ ਘੰਟੀ ਹੀ ਵੱਜਦੀ ਰਹੀ¢
Ad Position 22
No active advertisement
ਪਿਛਲੀ ਖ਼ਬਰ ਉਦਯੋਗ ਮੁਖੀ ਸਾਈਬਰ ਸੁਰੱਖਿਆ ਪ੍ਰੋਗਰਾਮਾਂ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਐਲ.ਐਂਡ.ਟੀ. ਐਜ਼ੂਟੈਕ ਵਿਚਕਾਰ ਦੁਵੱਲਾ ਸ... ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਔਰਤ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/>
Ad Position 24