16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੰਤ ਨਿਰੰਕਾਰੀ ਮਿਸ਼ਨ ਵਲੋਂ ਲਗਾਏ ਕੈਂਪ 'ਚ 123 ਯੂਨਿਟ ਖ਼ੂਨਦਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਬੁਢਲਾਡਾ, 24 ਅਪ੍ਰੈਲ (ਸਵਰਨ ਸਿੰਘ ਰਾਹੀ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਮਿਸ਼ਨ ਦੇ ਸੰਸਥਾਪਕ ਬਾਬਾ ਗੁਰਬਚਨ ਸਿੰਘ ਦੀ ਯਾਦ 'ਚ ਸਥਾਨਕ ਨਿਰੰਕਾਰੀ ਭਵਨ ਵਿਖੇ 'ਮਾਨਵ ਏਕਤਾ ਦਿਵਸ' ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਇਆ ਗਿਆ | ਇਸ ਦੌਰਾਨ ਲਗਾਏ ਗਏ ਖ਼ੂਨਦਾਨ ਕੈਂਪ 'ਚ ਬਲੱਡ ਬੈਂਕ ਮਾਨਸਾ ਦੀ ਟੀਮ ਨੇ 123 ਯੂਨਿਟ ਖ਼ੂਨ ਇਕੱਤਰ ਕੀਤਾ | ਭਾਈ ਸਾਹਿਬ ਸੋਮ ਲਾਲ ਨੇ ਕਿਹਾ ਕਿ ਯੁਗ-ਪ੍ਰਵਰਤਕ ਬਾਬਾ ਗੁਰਬਚਨ ਸਿੰਘ ਨੇ ਸੱਚ, ਸਰਲਤਾ ਅਤੇ ਸਦਭਾਵਨਾ ਦਾ ਮਾਰਗ ਦਿਖਾਉਂਦਿਆਂ ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਅਤੇ ਆਪਣੀ ਊਰਜਾ ਸਮਾਜ ਸੇਵਾ 'ਚ ਲਗਾਉਣ ਦੀ ਪ੍ਰੇਰਨਾ ਦਿੱਤੀ | ਬਰਾਂਚ ਸੰਯੋਜਕ ਅਸ਼ੋਕ ਢੀਂਗਰਾ ਨੇ ਧੰਨਵਾਦ ਕਰਦਿਆਂ ਦੱਸਿਆ ਕਿ ਪੂਰੇ ਦੇਸ਼ 'ਚ ਲਗਭਗ 200 ਸਥਾਨਾਂ 'ਤੇ ਲਗਾਏ ਗਏ ਖ਼ੂਨਦਾਨ ਕੈਂਪਾਂ ਰਾਹੀਂ ਲਗਭਗ 40 ਹਜ਼ਾਰ ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਇਸ ਮੌਕੇ ਨੇਕੀ ਫਾਊਾਡੇਸ਼ਨ, ਮਾਤਾ ਗੁਜਰੀ ਭਲਾਈ ਕੇਂਦਰ ਅਤੇ ਹੋਰ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਵਲੋਂ ਸਰਕਾਰੀ ਸਕੂਲ ਕਾਹਨਗੜ੍ਹ ਤੇ ਕੁੱਲਰੀਆਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਪ੍ਰੈਗਾਬਲਿਨ 75 ਐੱਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ 'ਤੇ ਪਾਬੰਦੀ
Ad Position 24