ਬਰੇਟਾ, 24 ਅਪ੍ਰੈਲ (ਪਾਲ ਸਿੰਘ ਮੰਡੇਰ)-'ਪੰਜਾਬੀ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਹਲਕਾ ਵਿਧਾਇਕ ਬੁੱਧ ਰਾਮ ਵਲੋਂ 1 ਕਰੋੜ 17 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਕਾਹਨਗੜ੍ਹ ਤੇ ਕੁੱਲਰੀਆਂ ਪਿੰਡਾਂ ਦੇ ਤਿੰਨ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਕੂਲਾਂ 'ਚ ਆਧੁਨਿਕ ਕਲਾਸ ਰੂਮ, ਸਾਇੰਸ ਲੈਬ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਿੱਖਿਆ, ਸਿਹਤ ਤੇ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਕਾਰਜਸ਼ੀਲ ਹੈ ਅਤੇ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਉੱਥੇ ਸਿਹਤ ਸੇਵਾਵਾਂ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਵੀ ਖੋਲ੍ਹੇ ਗਏ ਹਨ | ਇਸ ਮੌਕੇ ਹਲਕਾ ਸਿੱਖਿਆ ਕੁਆਰਡੀਨੇਟਰ ਸੁਭਾਸ਼ ਨਾਗਪਾਲ, ਬਲਾਕ ਸੰਮਤੀ ਬੁਢਲਾਡਾ ਦੇ ਚੇਅਰਮੈਨ ਬਲਬੀਰ ਸਿੰਘ, ਸਾਬਕਾ ਸਰਪੰਚ ਰਾਜਵੀਰ ਸਿੰਘ, ਸਰਪੰਚ ਜਗਸੀਰ ਸਿੰਘ, ਜਗਤਾਰ ਸਿੰਘ, ਲਲਿਤ ਜੈਨ, ਪਿ੍ੰਸੀਪਲ ਦਰਸ਼ਨ ਸਿੰਘ ਬਰੇਟਾ, ਸਿਮਰਨਦੀਪ ਸਿੰਘ, ਪਰਵਿੰਦਰ ਸਿੰਘ, ਹੈੱਡ ਮਾਸਟਰ ਮਨਦੀਪ ਸਿੰਘ ਸਰਾਂ ਤੇ ਗੁਰਜੰਟ ਸਿੰਘ, ਇੰਚਾਰਜ ਪਿ੍ੰਸੀਪਲ ਕਿ੍ਸ਼ਨ ਚੌਹਾਨ, ਪਰਵਿੰਦਰ ਸਿੰਘ ਤੇ ਨਰਸੀ ਸਿੰਘ, ਚੇਅਰਮੈਨ ਬੰਤ ਸਿੰਘ, ਬਲਵੀਰ ਸਿੰਘ, ਪਿਆਰਾ ਸਿੰਘ ਗੁਰਨੇ ਆਦਿ ਹਾਜ਼ਰ ਸਨ |