16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਆਧੁਨਿਕ ਆਡੀਟੋਰੀਅਮ ਦਾ ਕੀਤਾ ਉਦਘਾਟਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਭੀਖੀ, 24 ਅਪ੍ਰੈਲ (ਬਲਕਾਰ ਸਿੰਘ ਸਹੋਤਾ)-ਸਥਾਨਕ ਸੰਸਥਾ ਨੈਸ਼ਨਲ ਕਾਲਜ ਵਿਖੇ ਬਣਾਏ ਗਏ ਆਧੁਨਿਕ ਆਡੀਟੋਰੀਅਮ ਦੇ ਨਵੀਨੀਕਰਨ ਅਤੇ ਏਅਰ ਕੰਡੀਸ਼ਨ ਦਾ ਉਦਘਾਟਨ ਬਾਬਾ ਪੂਰਨ ਨਾਥ ਜੀ ਕਾਲਜ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਦੁਆਰਾ ਕੀਤਾ ਗਿਆ | ਬਾਬਾ ਪੂਰਨ ਨਾਥ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਫੀਤਾ ਕੱਟ ਕੇ ਆਡੀਟੋਰੀਅਮ ਦਾ ਉਦਘਾਟਨ ਕੀਤਾ | ਕਾਲਜ ਪਿ੍ੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਕਿਹਾ ਕਿ ਆਡੀਟੋਰੀਅਮ ਵਿਦਿਆਰਥੀਆਂ ਦੀਆਂ ਸਹਿਯੋਗੀ ਗਤੀਵਿਧੀਆਂ, ਸਭਿਆਚਾਰਕ ਪੋ੍ਰਗਰਾਮਾਂ ਅਤੇ ਸੈਮੀਨਾਰਾਂ ਲਈ ਮਹੱਤਵਪੂਰਨ ਕੇਂਦਰ ਸਾਬਤ ਹੋਵੇਗਾ | ਸਮਾਰੋਹ ਦੀ ਸ਼ੁਰੂਆਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਨਾਲ ਹੋਈ, ਜਿਸ 'ਚ ਵਿਦਿਆਰਥੀਆਂ ਵਲੋਂ ਗੀਤ, ਲੋਕ ਨਾਚ ਪੇਸ਼ ਕੀਤੇ ਗਏ | ਕਾਲਜ ਪ੍ਰਧਾਨ ਬਾਬਾ ਹਰਬੰਸ ਦਾਸ ਨੇ ਕਿਹਾ ਕਿ ਅਜਿਹੀਆਂ ਸੁਵਿਧਾਵਾਂ ਨਾਲ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਨੂੰ ਵੱਡੀ ਪੇ੍ਰਰਨਾ ਮਿਲਦੀ ਹੈ | ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜ਼ੀ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਮਲਕੋਂ ਵਿਖੇ 'ਤਿ੍ਤੀਆ ਸੋਪਾਨ' ਕੈਂਪ ਲਗਾਇਆ <br/> ਅਗਲੀ ਖ਼ਬਰ ਵਿਧਾਇਕ ਵਲੋਂ ਸਰਕਾਰੀ ਸਕੂਲ ਕਾਹਨਗੜ੍ਹ ਤੇ ਕੁੱਲਰੀਆਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>
Ad Position 24