15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਰਕਾਰੀ ਕਾਲਜਾਂ ਦੇ ਦਰਜਾ ਤਿੰਨ ਅਤੇ ਚਾਰ ਕਰਮਚਾਰੀ ਵਲੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਬਠਿੰਡਾ, 24 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਵੱਡੀ ਗਿਣਤੀ ਸਰਕਾਰੀ ਕਾਲਜਾਂ ਦੇ ਦਰਜਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ ਵਲੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਮੂਹਰੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਦੀ ਕਲਾਸ ਫੋਰਥ ਗÏਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਨਾਲ ਸਬੰਧਿਤ ਉਚੇਰੀ ਸਿੱਖਿਆ ਕਾਲਜਾਂ ਦਰਜਾ ਤਿੰਨ ਅਤੇ ਦਰਜਾ ਚਾਰ ਕੱਚੇ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਜਨਰਲ ਸਕੱਤਰ ਕ੍ਰਿਸ਼ਨ ਸਿੰਘ ਜੰਗੀਰਾਣਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਬਦਿਆਲਾ ਨੇ ਕਿਹਾ ਕਿ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਕਾਲਜਾਂ ਪੰਜਾਬ ਵਲੋਂ ਸਮੇਂ-ਸਮੇਂ ਉਪਰ ਪੰਜਾਬ ਦੇ ਸਾਰੇ 64 ਸਰਕਾਰੀ ਕਾਲਜਾਂ ਦੇ ਪਿ੍ੰਸੀਪਲ ਨੂੰ ਪੱਤਰ ਜਾਰੀ ਕਰ ਕਰਕੇ ਕਾਲਜ ਦੇ ਫੰਡਾ ਵਿਚੋਂ ਡੀ.ਸੀ ਰੇਟ 'ਤੇ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਕਿਹਾ ਗਿਆ ਸੀ ਪਰ ਪਿੰ੍ਰਸੀਪਲਾਂ ਵਲੋਂ ਸਾਲ 1991 ਤੋਂ ਬਾਅਦ ਬਹੁਤ ਹੀ ਘੱਟ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ, ਜਿਸ ਕਾਰਨ ਇਹ ਕਰਮਚਾਰੀ ਪਿਛਲੇ 30-35 ਸਾਲਾਂ ਤੋਂ ਬਹੁਤ ਹੀ ਘੱਟ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ | ਯੂਨੀਅਨ ਦੇ ਉਪ-ਪ੍ਰਧਾਨ ਚਰਨਜੀਤ ਸਿੰਘ, ਚੇਅਰਮੈਨ ਰਾਮ ਸਿੰਘ, ਬਲਵਿੰਦਰ ਸਿੰਘ, ਬਲਕਰਨ ਸਿੰਘ, ਸੁਭਾਸ਼ ਕੁਮਾਰ, ਪ੍ਰੇਮ ਨੇ ਕਿਹਾ ਕਿ ਕਾਲਜਾਂ ਦੇ ਕੱਚੇ ਦਰਜਾਚਾਰ ਕਰਮਚਾਰੀਆਂ ਨੂੰ ਸਾਲ 2001, 2006, 2011, 2015, 2016 ਵਿਚ ਮੁਲਾਜ਼ਮਾਂ ਨੂੰ ਰੈਗੂਲਾਇਜੇਸ਼ਨ ਕਰਨ ਲਈ ਜਾਰੀ ਨੀਤੀਆਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ ਜਦਕਿ ਸਾਲ 2016 ਵਿਚ ਜਾਰੀ ਰੈਗੂਲਾਈਜੇਸ਼ਨ ਨੀਤੀ ਤਹਿਤ ਤਿੰਨ ਸਾਲ, ਪੰਜ ਸਾਲ ਅਤੇ ਦਸ ਸਾਲਾਂ ਦੀ ਸੇਵਾ ਪੂਰੀ ਕਰ ਚੁੱਕੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਣਾ ਸੀ, ਪ੍ਰੰਤੂ ਉਚੇਰੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ, ਖੇਤਰੀ ਅਧਿਕਾਰੀਆਂ ਨੇ ਇਨ੍ਹਾਂ ਨੀਤੀਆਂ ਨੂੰ ਅੱਖੋਂ-ਪਰੋਖੇ ਕਰ ਦਿੱਤਾ ਸੀ¢ ਉਨ੍ਹਾਂ ਮੰਗ ਕੀਤੀ ਕਿ ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 2016 ਦੀ ਨੀਤੀ ਲਾਗੂ ਕੀਤੀ ਜਾਵੇ ਜਾਂ 2023 ਦੀ ਨੀਤੀ ਵਿਚ ਸੋਧ ਕਰਕੇ ਰਿਟਾਇਰਮੈਂਟ ਉਮਰ 60 ਸਾਲ ਕੀਤੀ ਜਾਵੇ ਅਤੇ ਦਰਜਾਚਾਰ ਕਰਮਚਾਰੀ ਨੂੰ ਮਿਲਦੇ ਸਾਰੇ ਲਾਭ ਦਿੱਤੇ ਜਾਣ ਅਤੇ ਅਪ੍ਰੈਲ 2026 ਤੱਕ ਆਉਂਦੇ ਸਰਕਾਰੀ ਕਾਲਜ ਦੇ ਦਰਜਾ 3 ਅਤੇ ਦਰਜਾਚਾਰ ਕਰਮਚਾਰੀ ਨੂੰ ਇਸ ਵਿਚ ਸ਼ਾਮਿਲ ਕੀਤਾ ਜਾਵੇ, ਨਹੀਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਜਸਪਾਲ ਸਿੰਘ, ਵਿੱਕੀ ਕੁਮਾਰ, ਮਨਜੀਤ ਸਿੰਘ ਮੱਟੂ, ਜਸਪਾਲ, ਵਿਜੇ ਕੁਮਾਰ, ਲਖਵਿੰਦਰ ਸਿੰਘ ਸਮੇਤ ਕੱਚੇ ਕਾਮੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਸਾ 'ਚ ਸਿਵਲ ਡਿਫੈਂਸ ਏਅਰ ਰੇਡ ਬਲੈਕ-ਆਊਟ ਮੌਕ ਡਰਿੱਲ ਅਭਿਆਸ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਮਲਕੋਂ ਵਿਖੇ 'ਤਿ੍ਤੀਆ ਸੋਪਾਨ' ਕੈਂਪ ਲਗਾਇਆ <br/>
Ad Position 24