15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨੱਕ, ਕੰਨ ਅਤੇ ਗਲੇ ਦੇ ਰੋਗਾਂ ਦੇ ਮਾਹਿਰ ਡਾਕਟਰ ਨਿਤਿਨ ਕੁਮਾਰ ਨੇ ਸੰਭਾਲਿਆ ਚਾਰਜ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)-ਸੁਨਾਮ ਵਿੱਚ ਬਹੁਤ ਥੋੜ੍ਹੇ ਸਮੇਂ 'ਚ ਸਿਹਤ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਨੀਲਕੰਠ ਹਸਪਤਾਲ ਸੁਨਾਮ ਨੂੰ ਐਮਰਜੈਂਸੀ ਸੇਵਾਵਾਂ 'ਚ ਬਿਹਤਰੀਨ ਪ੍ਰਦਰਸ਼ਨ ਲਈ ਜਿੱਥੇ ਪਿਛਲੇ ਦਿਨੀਂ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਪ੍ਰਾਪਤ ਹੋਇਆ ਹੈ ਉੱਥੇ ਹੀ ਇਸ ਹਸਪਤਾਲ ਵਿਖੇ ਕੰਨ, ਨੱਕ ਅਤੇ ਗਲੇ ਦੇ ਰੋਗਾਂ ਦੇ ਮਾਹਿਰ ਡਾਕਟਰ ਨੀਤੀਨ ਕੁਮਾਰ ਨੇ ਵੀ ਆਪਣਾ ਚਾਰਜ ਸੰਭਾਲ ਲਿਆ ਹੈ ਅਤੇ ਉਹ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ | ਇਸ ਮੌਕੇ ਤੇ ਹਸਪਤਾਲ ਦੇ ਡਾਇਰੈਕਟਰ ਅਵਤਾਰ ਸ਼ਰਮਾ ਨੇ ਦੱਸਿਆ ਕਿ ਹਸਪਤਾਲ ਦੇ ਐਮਰਜੈਂਸੀ ਵਿਭਾਗ ਨੇ, ਜਿਸ ਵਿੱਚ ਡਾਕਟਰੀ ਅਤੇ ਪੈਰਾਮੈਡੀਕਲ ਸਟਾਫ਼ ਸ਼ਾਮਲ ਹੈ, ਵੱਲੋਂ ਮਰੀਜ਼ਾਂ ਦੀ ਗੰਭੀਰ ਹਾਲਤਾਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਸਾਡੇ ਡਾਕਟਰਾਂ ਤੇ ਹੋਰ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਆਪਣੀ ਟੀਮ ਅਤੇ ਮਰੀਜ਼ਾਂ ਦੀ ਬਿਹਤਰੀ ਲਈ ਕੰਮ ਕਰ ਰਹੇ ਹਾਂ ਅਤੇ ਇਹ ਸਨਮਾਨ ਸਾਨੂੰ ਹੋਰ ਪ੍ਰੇਰਿਤ ਕਰਦਾ ਹੈ ਕਿ ਅਸੀਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਹੋਰ ਤਨਦੇਹੀ ਨਾਲ ਕੰਮ ਕਰੀਏ | ਉਨ੍ਹਾਂ ਕਿਹਾ ਕਿ ਹਸਪਤਾਲ ਦੇ ਐਮਰਜੈਂਸੀ ਸੇਵਾ ਵਿਭਾਗ ਨੂੰ ਮਿਲੇ ਇਸ ਸਨਮਾਨ ਨੇ ਮਰੀਜ਼ਾਂ ਵਿੱਚ ਭਰੋਸਾ ਬਣਾਇਆ ਹੈ ਅਤੇ ਅਸੀਂ ਇਹ ਭਰੋਸਾ ਹਮੇਸ਼ਾ ਕਾਇਮ ਰੱਖਣ ਲਈ ਯਤਨਸ਼ੀਲ ਰਹਾਂਗੇ |

Ad Position 22
No active advertisement
ਪਿਛਲੀ ਖ਼ਬਰ 249 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ <br/> ਅਗਲੀ ਖ਼ਬਰ ਬਠਿੰਡਾ ਦੇ ਮੌਜੂਦਾ ਬੱਸ ਅੱਡੇ ਦੀ ਤਬਦੀਲੀ ਰੋਕਣ ਲਈ ਸਾਲ ਤੋਂ ਚੱਲ ਰਹੇ ਸੰਘਰਸ਼ ਦੀ ਹੋਈ ਜਿੱਤ
Ad Position 24