ਮਾਨਸਾ, 24 ਅਪ੍ਰੈਲ (ਸੱਭਿ.ਪ੍ਰਤੀ.)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੰਚਾਇਤੀ ਰਾਜ ਦਿਵਸ ਮੌਕੇ ਜਵਾਹਰਕੇ, ਨੰਗਲ ਅਤੇ ਬਰਨਾਲਾ ਪਿੰਡਾਂ 'ਚ ਅਧਿਆਪਕ ਗੁਰਪ੍ਰੀਤ ਸਿੰਘ ਦੁਆਰਾ ਤਿਆਰ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਪਿ੍ੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਨਾਟਕ ਰਾਹੀਂ ਸਫ਼ਾਈ ਰੱਖਣ, ਪ੍ਰਦੂਸ਼ਣ ਘਟਾਉਣ ਅਤੇ ਪਾਣੀ ਬਚਾਉਣ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਪੰਚਾਇਤੀ ਰਾਜ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਫ਼-ਸੁਥਰਾ ਮਾਹੌਲ ਅਤੇ ਪਾਣੀ ਦੀ ਸੰਭਾਲ ਜੀਵਨ ਲਈ ਅਤਿ ਜ਼ਰੂਰੀ ਹੈ ਅਤੇ ਜਾਗਰੂਕ ਨਾਗਰਿਕ ਬਣ ਕੇ ਆਪਣੇ ਫ਼ਰਜ਼ਾਂ ਨੂੰ ਸਮਝਣਾ ਚਾਹੀਦਾ ਹੈ |