15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮਾਤਾ ਸੁੰਦਰੀ ਗਰਲਜ਼ ਕਾਲਜ ਦੇ ਈਕੋ ਕਲੱਬ ਨੇ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ <br/>

Ad Position 21
repet_subhas-goyals [Copy P29]
ਮਾਤਾ ਸੁੰਦਰੀ ਕਾਲਜ ਮਾਨਸਾ ਵਿਖੇ ਈਕੋ ਕਲੱਬ ਦੇ ਮੈਂਬਰ ਬੂਟੇ ਲਗਾਉਣ ਤੋਂ ਪਹਿਲਾਂ ਪਿ੍ੰਸੀਪਲ ਡਾ. ਬਰਿੰਦਰ ਕੌਰ ਨਾਲ | ਅਜੀਤ ਤਸਵੀਰ <br/> 25-04-2026
ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਡਾ. ਕਿਰਨ ਬਾਲਾ ਦੀ ਅਗਵਾਈ ਹੇਠ ਈਕੋ ਕਲੱਬ ਵਲੋਂ ਵਾਤਾਵਰਨ ਸੰਰੱਖਣ ਅਤੇ ਜਾਗਰੂਕਤਾ ਸਬੰਧੀ 3 ਰੋਜ਼ਾ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੌਰਾਨ ਪੋਸਟਰ ਬਣਾਉਣ ਅਤੇ 'ਗਰੀਨ ਅਰਥਵਿਵਸਥਾ' ਵਿਸ਼ੇ 'ਤੇ ਲੈਕਚਰ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਵਿਦਿਆਰਥਣਾਂ ਨੇ ਆਪਣੇ ਵਿਚਾਰ ਪੇਸ਼ ਕੀਤੇ | ਕਾਲਜ 'ਚ ਬੂਟੇ ਲਗਾ ਕੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੱਤਾ ਗਿਆ | ਕਾਲਜ ਪਿ੍ੰਸੀਪਲ ਡਾ. ਬਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਮੁਕਾਬਲਿਆਂ 'ਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥਣਾਂ 'ਚ ਪ੍ਰਕਿਰਤੀ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ ਡਾ. ਰਾਮ ਕਿ੍ਸ਼ਨ, ਪ੍ਰੋ. ਰਮਨਦੀਪ ਕੌਰ, ਪ੍ਰੋ. ਅਨੁ ਬਾਲਾ, ਪ੍ਰੋ. ਕੁਲਵਿੰਦਰ ਸਿੰਘ, ਡਾ. ਜਸਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ ਵੱਖ-ਵੱਖ ਵਾਰਡਾਂ 'ਚ ਸੰਭਾਵੀ ਉਮੀਦਵਾਰਾਂ ਨੇ ਕਮਰਕੱਸੇ ਕਸੇ ਅਗਲੀ ਖ਼ਬਰ ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਖੇਡਿਆ <br/>
Ad Position 24