ਅਸ਼ੋਕ ਕੁਮਾਰ ਘੋਚਾ ਮਾਨਸਾ ਕਲੱਬ ਦੇ ਮੁੜ ਪ੍ਰਧਾਨ ਚੁਣੇ <br/>
ਅਜੀਤ ਡੈਸਕ
25-04-2026
ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
ਧੂਰੀ, 24 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਅੱਜ ਵਾਰਡ ਨੰਬਰ 7 ਦੇ ਵੱਡੀ ਗਿਣਤੀ ਵਸਨੀਕਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਦਿਆਂ ਕਿਹਾ ਕਿ ਵਾਰਡ ਵਿਚ ਇਸ ਵੇਲੇ ਲਗਭਗ 1.54 ਕਰੋੜ ਰੁਪਏ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹਨਾਂ ਕਾਰਜਾਂ ਦੀ ਰਫ਼ਤਾਰ ਹੋਰ ਵਧਾਈ ਜਾਵੇਗੀ ਅਤੇ ਹਰ ਗਲੀ-ਮੁਹੱਲੇ ਤੱਕ ਆਧੁਨਿਕ ਸਹੂਲਤਾਂ ਪਹੁੰਚਾਈਆਂ ਜਾਣਗੀਆਂ | ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ , ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਵੀਰ ਭਾਨ, ਮੱਖਣ ਜੀ ਅਤੇ ਸਿਮਰਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ |