19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਲਗਾਤਾਰ ਪੈ ਰਹੀ ਅੱਤ ਦੀ ਗਰਮੀ ਕਾਰਨ ਆਮ ਲੋਕਾਂ ਦਾ ਜਿਉਣਾ ਹੋਇਆ ਦੁੱਭਰ <br/>

Ad Position 21
No active advertisement
ਅਜੀਤ ਡੈਸਕ 26-04-2026
ਰਾਮਾਂ ਮੰਡੀ, 25 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਲਗਾਤਾਰ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਜਿਸ ਕਾਰਨ ਨਾ ਤਾਂ ਲੋਕ ਆਪਣੇ ਘਰਾਂ ਵਿਚ ਬੈਠ ਸਕਦੇ ਹਨ ਅਤੇ ਨਾ ਹੀ ਦੁਕਾਨਾਂ ਵਿਚ | ਤਾਪਮਾਨ 40 ਡਿਗਰੀ ਤੋਂ ਉਪਰ ਜਾ ਰਿਹਾ ਹੈ ਪਾਰਾ ਵੱਧਣ ਨਾਲ ਹੀ ਨਹੀਂ ਸਗੋਂ ਲਗਾਤਾਰ ਤੇਜ਼ ਗ਼ਰਮ ਹਵਾਵਾਂ ਵੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ, ਜਿਸ ਕਾਰਨ ਲੋਕਾਂ ਦਾ ਕਾਰੋਬਾਰ ਵੀ ਠੱਪ ਹੋਣ ਕਾਰਨ ਦੁਕਾਨਦਾਰ ਵੀ ਘਰਾਂ 'ਚ ਬੈਠਣ ਲਈ ਮਜ਼ਬੂਰ ਹਨ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਦੇ ਮਾਲਕਾਂ ਨੇ ਦੱਸਿਆ ਕਿ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਦੁਕਾਨ ਹੋਣ ਦੇ ਬਾਵਜੂਦ ਵੀ ਪਿਛਲੇ ਕਈ ਦਿਨਾਂ ਤੋਂ ਪੂਰੀ ਤਰ੍ਹਾਂ ਖਾਲੀ ਬੈਠੇ ਹਨ, ਜਿਸ ਦਾ ਸਭ ਤੋਂ ਵੱਡਾ ਕਾਰਨ ਗਾਹਕਾਂ ਦਾ ਘਰਾਂ ਤੋਂ ਬਾਹਰ ਨਾ ਨਿਕਲਣਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹੋਰਨਾਂ ਕਾਰੋਬਾਰਾਂ ਦੀ ਤਰਜ਼ 'ਤੇ ਛੋਟੇ ਦੁਕਾਨਦਾਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਜਾਵੇ | ਦੂਜੇ ਪਾਸੇ ਇਸ ਸਬੰਧ ਵਿਚ ਡਾ: ਸੋਹਨ ਲਾਲ ਕਲਿਆਣੀ ਨੇ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ, ਲਗਾਤਾਰ ਪਾਣੀ ਪੀਣ, ਘਰੋਂ ਬਾਹਰ ਨਿਕਲਣ ਸਮੇਂ ਆਪਣੇ ਸਰੀਰ ਨੂੰ ਢੱਕਣ ਅਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਫ਼ਿਰੌਤੀ ਗੈਂਗ ਦੇ ਚਾਰ ਮੁਲਜ਼ਮ ਕਾਬੂ : 2 ਪਿਸਤੌਲ ਬਰਾਮਦ ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਐੱਸ.ਡੀ.ਓ. ਸੰਗਤ ਕੋਲ ਦੁਖੜੇ ਸੁਣਾਏ
Ad Position 24