ਮਾਨਸਾ, 25 ਅਪ੍ਰੈਲ (ਸ.ਰਿ.)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਦਸਵੀਂ ਜਮਾਤ 'ਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਫੁੱਲਾਂ ਦੀਆਂ ਮਾਲਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਨੇ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |