20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਵਿਖੇ ਸਿਵਲ ਡਿਫੈਂਸ ਏਅਰ ਰੇਡ ਮੌਕ ਡਰਿੱਲ ਦਾ ਅਭਿਆਸ <br/>

Ad Position 21
No active advertisement
ਅਜੀਤ ਡੈਸਕ 26-04-2026
ਬਣਾਂਵਾਲਾ (ਮਾਨਸਾ), 25 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਕਿਸੇ ਵੀ ਸੰਭਾਵੀ ਹੰਗਾਮੀ ਸਥਿਤੀ ਜਾਂ ਦੁਸ਼ਮਣ ਦੇ ਹਵਾਈ ਹਮਲੇ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲਾ ਵਿਖੇ ਬੀਤੀ ਰਾਤ ਵਿਸ਼ੇਸ਼ ਏਅਰ ਰੇਡ ਮੌਕ ਡਰਿੱਲ ਦਾ ਅਭਿਆਸ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਤੇ ਪਲਾਂਟ ਦੇ ਸੀ.ਈ.ਓ. ਪੰਕਜ ਸ਼ਰਮਾ ਦੀ ਹਾਜ਼ਰੀ 'ਚ ਹੋਈ ਡਰਿੱਲ ਦੌਰਾਨ ਪਲਾਂਟ 'ਚ ਬਲੈਕ ਆਊਟ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ | ਅਭਿਆਸ ਦੌਰਾਨ ਹਵਾਈ ਹਮਲੇ ਦਾ ਸਾਇਰਨ ਵਜਾ ਕੇ ਬਲੈਕ-ਆਊਟ ਦੀ ਸਥਿਤੀ ਪੈਦਾ ਕੀਤੀ ਗਈ, ਜਿਸ 'ਚ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ | ਟੀਮਾਂ ਵਲੋਂ ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ, ਮੁੱਢਲੀ ਸਹਾਇਤਾ ਦੇਣ ਅਤੇ ਅੱਗ ਬੁਝਾਊ ਅਮਲੇ ਵਲੋਂ ਤੁਰੰਤ ਕਾਰਵਾਈ ਕਰਨ ਦਾ ਪ੍ਰਦਰਸ਼ਨ ਕੀਤਾ ਗਿਆ | ਏ.ਡੀ.ਸੀ. ਨੇ ਦੱਸਿਆ ਕਿ ਅਜਿਹੀਆਂ ਮੌਕ ਡਰਿੱਲਾਂ ਦਾ ਉਦੇਸ਼ ਪ੍ਰਸ਼ਾਸਨ, ਸੁਰੱਖਿਆ ਏਜੰਸੀਆਂ ਅਤੇ ਥਰਮਲ ਪਲਾਂਟ ਦੇ ਪ੍ਰਬੰਧਕਾਂ ਦੀ ਤਿਆਰੀ ਨੂੰ ਪਰਖਣਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਤਾਪ ਘਰ ਵਰਗੇ ਸੰਵੇਦਨਸ਼ੀਲ ਅਦਾਰਿਆਂ ਦੀ ਸੁਰੱਖਿਆ ਬੇਹੱਦ ਅਹਿਮ ਹੈ | ਇਸ ਅਭਿਆਸ ਰਾਹੀਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਜੇਕਰ ਭਵਿੱਖ 'ਚ ਕੋਈ ਅਜਿਹੀ ਹੰਗਾਮੀ ਸਥਿਤੀ ਬਣਦੀ ਹੈ, ਤਾਂ ਘੱਟ ਤੋਂ ਘੱਟ ਸਮੇਂ 'ਚ ਜਾਨ-ਮਾਲ ਦੇ ਨੁਕਸਾਨ ਨੂੰ ਰੋਕ ਸਕੀਏ | ਇਸ ਮੌਕੇ ਥਰਮਲ ਪਲਾਂਟ ਦੇ ਅਧਿਕਾਰੀ, ਪੁਲਿਸ ਅਫ਼ਸਰ ਤੇ ਸੁਰੱਖਿਆ ਟੀਮਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਵਿਖੇ ਸਿਵਲ ਡਿਫੈਂਸ ਏਅਰ ਰੇਡ ਮੌਕ ਡਰਿੱਲ ਦਾ ਅਭਿਆਸ <br/> ਅਗਲੀ ਖ਼ਬਰ ਵਿਸ਼ਵ ਮਲੇਰੀਆ ਦਿਵਸ ਮੌਕੇ ਮਲੇਰੀਆ ਮੁਕਤ ਸਮਾਜ ਸਿਰਜਣ ਦਾ ਹੋਕਾ <br/>
Ad Position 24