21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਡੀ.ਟੀ.ਐੱਫ਼ ਵਲੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਦਾ ਪੋਰਟਲ ਖੋਲ੍ਹਣ ਦੀ ਮੰਗ

Ad Position 21
No active advertisement
ਅਜੀਤ ਡੈਸਕ 26-04-2026
ਬਠਿੰਡਾ, 25 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)- ਨਵੇਂ ਸੈਸ਼ਨ ਦਾ ਪਹਿਲਾ ਮਹੀਨਾ ਲੰਘ ਜਾਣ ਦੇ ਬਾਵਜੂਦ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਕੋਈ ਦਿਸ਼ਾ ਨਿਰਦੇਸ਼ ਨਹੀਂ ਦਿੱਤੇ ਗਏ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਅਪ੍ਰੈਲ ਮਹੀਨਾ ਲੰਘਣ ਦੇ ਬਾਵਜੂਦ ਵਿਭਾਗ ਵਲੋਂ ਸ਼ੁਰੂ ਨਹੀਂ ਕੀਤੀ ਗਈ | ਜਿਸ ਕਾਰਨ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕ ਪ੍ਰੇਸ਼ਾਨ ਹਨ¢ ਇਹ ਪ੍ਰਕਿਰਿਆ ਸੈਸ਼ਨ ਦੇ ਅੱਧ ਤੱਕ ਚਲੇ ਜਾਣ ਕਾਰਨ ਸਕੂਲਾਂ ਦੇ ਪ੍ਰਬੰਧਨ ਵਿਚ ਵੀ ਸਮੱਸਿਆ ਬਣੇਗੀ | ਉਨ੍ਹਾਂ ਮੰਗ ਕੀਤੀ ਕਿ ਸਾਰੇ ਅਧਿਆਪਕਾਂ ਲਈ ਬਦਲੀ ਕਰਵਾਉਣ ਲਈ ਸਟੇਅ ਦੀ ਸ਼ਰਤ ਘਟਾ ਕੇ ਇਕ ਸਾਲ ਕੀਤੀ ਜਾਵੇ | ਜਥੇਬੰਦੀ ਦੇ ਮੀਤ ਪ੍ਰਧਾਨ ਵਿਕਾਸ ਗਰਗ, ਸੰਯੁਕਤ ਸਕੱਤਰ ਕੁਲਵਿੰਦਰ ਵਿਰਕ, ਵਿੱਤ ਸਕੱਤਰ ਅਨਿਲ ਭੱਟ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਮੰਗ ਕੀਤੀ ਕਿ ਦੂਰ ਦੁਰਾਡੇ ਬੈਠੇ ਅਧਿਆਪਕਾਂ ਨੂੰ ਰਾਹਤ ਦੇਣ ਲਈ ਆਨਲਾਈਨ ਬਦਲੀਆਂ ਦਾ ਪੋਰਟਲ ਤੁਰੰਤ ਖੋਲਿਆ ਜਾਵੇ¢ ਸਾਰੇ ਸਕੂਲਾਂ ਦੇ ਸਭ ਕੇਡਰ ਦੇ ਸਾਰੇ ਖਾਲੀ ਸਟੇਸ਼ਨ ਬਦਲੀਆਂ ਲਈ ਪੋਰਟਲ 'ਤੇ ਦਿਖਾਏ ਜਾਣ | ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ, ਭੋਲਾ ਰਾਮ, ਰਜਵਿੰਦਰ ਜਲਾਲ, ਬਲਕਰਨ ਕੋਟਸ਼ਮੀਰ ਨੇ ਕਿਹਾ ਕਿ ਬਦਲੀਆਂ ਸੈਸ਼ਨ ਸ਼ੁਰੂ ਤੋਂ ਪਹਿਲਾਂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਸਕੂਲਾਂ ਵਿਚ ਟਾਈਮ ਟੇਬਲ ਬਣਾਉਣ ਅਧਿਆਪਕਾਂ ਨੂੰ ਕਲਾਸਾਂ ਅਲਾਟ ਕਰਨ ਦੀ ਦਿੱਕਤ ਨਾ ਆਵੇ ਅਤੇ ਵਿਦਿਆਰਥੀਆਂ ਨੂੰ ਸੈਸ਼ਨ ਦੇ ਸ਼ੁਰੂ ਵਿਚ ਹੀ ਅਧਿਆਪਕ ਉਪਲਬਧ ਹੋ ਸਕਣ¢ ਜ਼ਿਲ੍ਹਾ ਕਮੇਟੀ ਮੈਂਬਰ ਬਲਜਿੰਦਰ ਕੌਰ ਅਤੇ ਰਣਦੀਪ ਕੌਰ ਖ਼ਾਲਸਾ, ਜਗਦੀਪ ਸਿੰਘ ਮਾਨ ਅਤੇ ਸੁਖਦੇਵ ਕਲਿਆਣ ਨੇ ਮੰਗ ਕੀਤੀ ਕਿ ਆਪਸੀ ਬਦਲੀ 'ਤੇ ਲਾਈਆਂ ਬੇਲੋੜੀਆਂ ਸ਼ਰਤਾਂ ਨੂੰ ਖ਼ਤਮ ਕੀਤਾ ਜਾਵੇ ਅਤੇ ਆਪਸੀ ਸਹਿਮਤੀ ਨਾਲ ਹੋਣ ਵਾਲੀਆਂ ਸਾਰੀਆਂ ਬਦਲੀਆਂ ਲਾਗੂ ਕੀਤੀਆਂ ਜਾਣ | ਕਰੋਨਿਕ ਬਿਮਾਰੀਆਂ ਤੋਂ ਪੀੜਤ ਅਧਿਆਪਕਾਂ ਨੂੰ ਬਦਲੀ ਲਈ ਸਪੈਸ਼ਲ ਮੌਕਾ ਦਿੱਤਾ ਜਾਵੇ | ਘਰਾਂ ਤੋਂ ਦੂਰ ਬੈਠੇ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿਚ ਸਪੈਸ਼ਲ ਦੂਰੀ ਦੇ ਅੰਕ ਦੇ ਰਾਹਤ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਝੁੱਗੀਆਂ 'ਚ ਰਹਿਣ ਵਾਲੇ ਦਲਿਤ ਭਾਈਚਾਰੇ ਨੂੰ ਵਿਦੇਸ਼ੀ-ਅਪਰਾਧੀ ਚਿੰਨ੍ਹਤ ਕਰਨ ਦਾ ਬਿਰਤਾਂਤ ਚਿੰਤਾਜਨਕ- ਜਮਹੂਰੀ ਅਧਿਕਾ... ਅਗਲੀ ਖ਼ਬਰ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਸੈਮੀਨਾਰ <br/>
Ad Position 24