ਬਠਿੰਡਾ, 25 ਅਪ੍ਰੈਲ (ਪੱਤਰ ਪ੍ਰੇਰਕ)-ਕਰੀਬ ਸਾਢੇ 5 ਸਾਲ ਪਹਿਲਾਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਬਠਿੰਡਾ ਦੇ ਵਧੀਕ ਸੈਸ਼ਨ ਜੱਜ ਨੇ ਇਕ ਮਹਿਲਾ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ਦੱਸਣਯੋਗ ਹੈ ਕਿ 25 ਅਕਤੂਬਰ 2020 ਨੂੰ ਮਾਲਵਾ ਕਾਲਜ ਦੇ ਨੇੜੇ ਸਥਿਤ ਕੁਆਟਰਾਂ ਵਿਚ ਇਕ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਸੀ, ਜਿਸ ਸਬੰਧੀ ਥਾਣਾ ਥਰਮਲ ਬਠਿੰਡਾ ਦੀ ਪੁਲਿਸ ਨੇ ਪੜਤਾਲ ਉਪਰੰਤ ਦੱਸਿਆ ਸੀ ਕਿ ਮਿ੍ਤਕ ਦੀ ਪਹਿਚਾਣ ਹਰਜੀਤ ਸਿੰਘ ਹਨੀ ਵਜੋਂ ਹੋਈ, ਜੋ ਕਿ ਇਕ ਪ੍ਰਾਈਵੇਟ ਹਸਪਤਾਲ ਵਿਚ ਅਕਾਊਾਟੈਟ ਸੀ ਅਤੇ ਉਹ ਟਰਾਂਸਪੋਰਟ ਨਗਰ ਵਿਚ ਕਿਰਾਏ 'ਤੇ ਰਹਿ ਰਿਹਾ ਸੀ | ਭਾਲ ਕਰਨ 'ਤੇ ਉਸ ਦੀ ਲਾਸ਼ ਕਿਰਾਏ ਦੇ ਮਕਾਨ ਵਿਚੋਂ ਮਿਲੀ ਸੀ | ਪੁਲਿਸ ਨੇ ਮਿ੍ਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਉਪਰ ਬਰਨਾਲਾ ਜ਼ਿਲੇ੍ਹ ਦੀ ਇਕ ਜਸਵੰਤ ਨਾਮ ਦੀ ਔਰਤ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਸ ਦੇ ਖਿਲਾਫ ਧਾਰਾ 306 ਆਈਪੀਸੀ ਤਹਿਤ ਮੁਕੱਦਮਾ ਦਰਜ ਕਰ ਲਿਆ ਸੀ | ਪੀੜ੍ਹਤਾ ਨੇ ਆਪਣੇ ਕੇਸ ਦੀ ਪੈਰਵਾਈ ਲਈ ਵਕੀਲ ਹਰਪਾਲ ਸਿੰਘ ਖਾਰਾ ਨੂੰ ਮੁਕੱਰਰ ਕੀਤਾ, ਜਿਨ੍ਹਾਂ ਦੀਆਂ ਦਲੀਲਾਂ ਅਤੇ ਸਬੂਤਾਂ ਦੇ ਅਧਾਰ 'ਤੇ ਅਦਾਲਤ ਨੇ ਜਸਵੰਤ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ |