21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਵਿਸ਼ਵ ਧਰਤੀ ਦਿਵਸ ਮੌਕੇ ਵਿਸ਼ੇਸ਼ ਅਸੈਂਬਲੀ <br/>

Ad Position 21
No active advertisement
ਅਜੀਤ ਡੈਸਕ 26-04-2026
ਲਹਿਰਾ ਮੁਹੱਬਤ, 25 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਵਿਸ਼ਵ ਧਰਤੀ ਦਿਵਸ ਦੇ ਮੌਕੇ ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਖੇ 5ਵੀਂ ਇਨੋਵੇਟਰ ਦੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਅਸੈਂਬਲੀ ਕੀਤੀ ਗਈ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਅਸੈਂਬਲੀ ਦੀ ਸ਼ੁਰੂਆਤ ਇਕ ਸ਼ਾਂਤਮਈ ਸਵੇਰ ਦੀ ਪ੍ਰਾਰਥਨਾ ਨਾਲ ਹੋਈ | ਜਿਸ ਨੇ ਸਾਰਿਆਂ ਨੂੰ ਕੁਦਰਤ ਪ੍ਰਤੀ ਸ਼ੁਕਰਗੁਜ਼ਾਰੀ ਦੀ ਭਾਵਨਾ ਸਿਖਾਈ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਧਰਤੀ ਦੀ ਸੁੰਦਰਤਾ ਅਤੇ ਸੰਭਾਲ 'ਤੇ ਆਧਾਰਿਤ ਇਕ ਭਾਵਪੂਰਨ ਕਵਿਤਾ ਪੇਸ਼ ਕੀਤੀ | ਵਿਸ਼ੇਸ਼ ਭਾਸ਼ਣਾਂ ਵਿਚ ਵਿਦਿਆਰਥੀਆਂ ਨੇ ਵੱਧ ਰਹੀ ਗਲੋਬਲ ਵਾਰਮਿੰਗ ਨੂੰ ਘਟਾਉਣ ਲਈ ਧਰਤੀ ਨੂੰ ਬਚਾਉਣ ਦੇ ਤਰੀਕਿਆਂ 'ਤੇ ਜ਼ੋਰ ਦਿੰਦਿਆਂ ਰੁੱਖ ਲਗਾਉਣਾ, ਪਾਣੀ ਦੀ ਸੰਭਾਲ ਕਰਨਾ ਅਤੇ ਪਲਾਸਟਿਕ ਦੀ ਵਰਤੋਂ ਘਟਾਉਣਾ ਬਾਰੇ ਪ੍ਰੇਰਿਤ ਕੀਤਾ | ਪ੍ਰੋਗਰਾਮ ਦੀ ਸਮਾਪਤੀ ਇਕ ਵਿਸ਼ੇਸ਼ ਸਹੁੰ ਚੁਕਾਈ ਨਾਲ ਹੋਈ | ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਰੱਖਿਆ ਅਤੇ ਸਫ਼ਾਈ ਬਣਾਈ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਸਕੂਲ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਸਕੂਲ ਪਿ੍ੰਸੀਪਲ ਗੀਤਾ ਪਿੱਲੇ ਨੇ ਵਿਦਿਆਰਥੀਆਂ ਦੀ ਇਸ ਸ਼ਲਾਘਾਯੋਗ ਕੋਸ਼ਿਸ਼ ਲਈ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਜਾਗਰੂਕਤਾ ਪੂਰਨ ਪ੍ਰੋਗਰਾਮ ਕਰਨ ਦੀ ਵਚਨਬੱਧਤਾ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਲਰਨਿੰਗ ਆਊਟਕਮਸ ਅਤੇ ਪੈਡਾਗੋਜੀਸ ਵਿਸ਼ੇ ਨਾਲ ਸੰਬੰਧਿਤ ਇਕ ਰੋਜ਼ਾ ਵਰਕਸ਼ਾ... ਅਗਲੀ ਖ਼ਬਰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਇਕ ਬਰੀ
Ad Position 24