21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਲਰਨਿੰਗ ਆਊਟਕਮਸ ਅਤੇ ਪੈਡਾਗੋਜੀਸ ਵਿਸ਼ੇ ਨਾਲ ਸੰਬੰਧਿਤ ਇਕ ਰੋਜ਼ਾ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 26-04-2026
ਭਗਤਾ ਭਾਈਕਾ, 25 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਸੀ.ਬੀ.ਐਸ.ਈ ਵਲੋਂ 'ਸਮਰੱਥਾ ਵਿਕਾਸ ਪ੍ਰੋਗਰਾਮ' ਵਰਕਸ਼ਾਪ ਦਾ ਬਹੁਤ ਹੀ ਸਫਲਤਾ-ਪੂਰਵਕ ਆਯੋਜਿਤ ਕੀਤਾ ਗਿਆ¢ ਇਸ ਪੋ੍ਰਗਰਾਮ ਦਾ ਵਿਸ਼ਾ 'ਲਰਨਿੰਗ ਆਉਟਕਮਜ਼ ਅਤੇ ਪੈਡਾਗੋਜੀਜ਼' ਸੀ, ਜਿਸ ਵਿਚ ਅਧਿਆਪਕਾਂ ਨੂੰ ਨਵੀਂ ਸਿੱਖਣ-ਸਿਖਲਾਈ ਤਕਨੀਕਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ¢ ਇਸ ਵਰਕਸ਼ਾਪ ਵਿਚ ਵੱਖ-ਵੱਖ ਸਕੂਲਾਂ ਦੇ 47 ਅਧਿਆਪਕਾਂ ਨੇ ਭਾਗ ਲਿਆ¢ ਇਸ ਮੌਕੇ 'ਤੇ ਰਿਸੋਰਸ ਪਰਸਨ ਮਿਸ ਮੈਰੀ ਐਂਟੋਨੀ ਸਿੰਘ ਅਤੇ ਬਲਬੀਰ ਸਿੰਘ ਠਾਕੁਰ ਨੇ ਆਪਣੇ ਵਿਸ਼ਾਲ ਅਨੁਭਵ ਦੇ ਆਧਾਰ 'ਤੇ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਸਿੱਖਣ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਲਰਨਿੰਗ ਆਉਟਕਮਜ਼ ਨੂੰ ਸੁਧਾਰਨ ਲਈ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ¢ ਉਨ੍ਹਾਂ ਨੇ ਕਲਾਸ-ਰੂਮ ਵਿਚ ਨਵੀਨਤਾ ਲਿਆਉਣ ਅਤੇ ਵਿਦਿਆਰਥੀ ਕੇਂਦਰਿਤ ਪਾਠ ਤਕਨੀਕ ਅਪਣਾਉਣ 'ਤੇ ਜ਼ੋਰ ਦਿੱਤਾ¢ ਉਨ੍ਹਾਂ ਨੇ ਅਧਿਆਪਕਾਂ ਨੂੰ ਮੁਲਾਂਕਣ ਕਰਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ¢ ਵਰਕਸ਼ਾਪ ਦੌਰਾਨ ਹਾਜ਼ਰੀਨ ਅਧਿਆਪਕਾਂ ਨੇ ਇਸ ਪ੍ਰੋਗਰਾਮ ਤੋਂ ਪੇ੍ਰਰਨਾ ਲੈ ਕੇ ਆਪਣੇ ਅਧਿਆਪਨ ਵਿਚ ਨਵੀਆਂ ਤਕਨੀਕਾਂ ਨੂੰ ਅਪਣਾਉਣ ਦਾ ਸੰਕਲਪ ਲਿਆ¢ ਸਕੂਲ ਦੇ ਪਿ੍ੰਸੀਪਲ ਗੁਰਿੰਦਰ ਕੌਰ ਨੇ ਰਿਸੋਰਸ ਪਰਸਨ ਨੂੰ ਪੌਦਾ ਦੇ ਕੇ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ¢ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਬਹੁਤ ਹੀ ਲਾਭਦਾਇਕ ਹੁੰਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਵਿਚ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ <br/> ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਵਿਸ਼ਵ ਧਰਤੀ ਦਿਵਸ ਮੌਕੇ ਵਿਸ਼ੇਸ਼ ਅਸੈਂਬਲੀ <br/>
Ad Position 24