ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੋ੍ਰਮਣੀ ਅਕਾਲੀ ਦਲ, ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਸਿਰਫ਼ ਇਕ ਸਿਆਸਤਦਾਨ ਨਹੀਂ ਸਨ, ਸਗੋਂ ਉਹ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਅਸਲ ਰਖਵਾਲੇ ਸਨ¢ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਲੋਕ ਸੇਵਾ ਲਈ ਸਮਰਪਿਤ ਕੀਤੀ ਅਤੇ ਹਮੇਸ਼ਾ ਗਰੀਬ ਤੇ ਕਿਸਾਨ ਵਰਗ ਦੀ ਆਵਾਜ਼ ਬਣੇ ਰਹੇ¢ ਜੱਗਾ ਕਲਿਆਣਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ | ਜੱਗਾ ਕਲਿਆਣ ਨੇ ਕਿਹਾ ਕਿ ਬਾਦਲ ਸਾਹਿਬ ਦੀ ਅਗਵਾਈ ਹੇਠ ਪੰਜਾਬ ਨੇ ਵਿਕਾਸ ਅਤੇ ਤਰੱਕੀ ਦੇ ਨਵੇਂ ਮਿਆਰ ਸਥਾਪਿਤ ਕੀਤੇ¢ ਸੂਬੇ ਵਿਚ ਸੜਕਾਂ, ਬਿਜਲੀ, ਪਾਣੀ ਅਤੇ ਕਿਸਾਨਾਂ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ¢ ਉਨ੍ਹਾਂ ਦੇ ਸਮੇਂ ਵਿਚ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਢਾਂਚਾਗਤ ਵਿਕਾਸ ਨੂੰ ਵੱਡਾ ਬਲ ਮਿਲਿਆ¢ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਸੰਭਾਲਣ ਲਈ ਵੀ ਅਹਿਮ ਯੋਗਦਾਨ ਦਿੱਤਾ¢ ਉਨ੍ਹਾਂ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪੇ੍ਰਰਨਾ ਦਾ ਸਰੋਤ ਹੈ¢ ਜੱਗਾ ਕਲਿਆਣ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਦੇ ਦਿਖਾਏ ਰਸਤੇ 'ਤੇ ਚੱਲਦਿਆਂ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਹੇਗਾ¢ ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਵਿਚ ਲੱਗੇ ਰਹਿਣ¢