ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਕਿਓ ਟੱਚ ਪੁਆਇੰਟ, ਕਮਲਾ ਨਹਿਰੂ ਨਗਰ ਬਠਿੰਡਾ ਦੇ ਐਮ.ਡੀ. ਡਾ. ਗੁਲਸ਼ਨ ਕੋਹਲੀ ਵਲੋਂ ਆਪਣੇ ਪਿਤਾ ਮਰਹੂਮ ਦੇਸ ਰਾਜ ਕੋਹਲੀ ਦੀ ਯਾਦ ਵਿਚ 27 ਅਪ੍ਰੈਲ ਨੂੰ ਇਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਹ ਕੈਂਪ ਸਮਾਜ ਸੇਵਾ ਦੀ ਭਾਵਨਾ ਨਾਲ ਲਗਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਸਿਹਤ ਸੰਬੰਧੀ ਸਹੂਲਤਾਂ ਮੁਫ਼ਤ ਪ੍ਰਦਾਨ ਕਰਨਾ ਹੈ¢ ਡਾ. ਕੋਹਲੀ ਨੇ ਦੱਸਿਆ ਕਿ ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ ਅਤੇ ਇਸ ਕੈਂਪ ਵਿਚ ਖ਼ਾਸ ਤੌਰ 'ਤੇ ਡਿਸਕ ਦੀ ਸਮੱਸਿਆ, ਸਰਵਾਈਕਲ ਦਰਦ, ਕਮਰ ਦਰਦ ਅਤੇ ਗੋਡਿਆਂ ਦੇ ਦਰਦ ਨਾਲ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਢੁਕਵੀਂ ਸਲਾਹ ਦੇਣ ਤੋਂ ਇਲਾਵਾ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਦੀ ਬਦਲਦੀ ਜੀਵਨ ਸ਼ੈਲੀ ਅਤੇ ਲੰਬੇ ਸਮੇਂ ਤੱਕ ਬੈਠ ਕੇ ਕੰਮ ਕਰਨ ਕਾਰਨ ਇਸ ਤਰ੍ਹਾਂ ਦੀਆਂ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਮੇਂ-ਸਿਰ ਇਲਾਜ ਬਹੁਤ ਜ਼ਰੂਰੀ ਹੈ¢ ਉਨ੍ਹਾਂ ਨੇ ਸ਼ਹਿਰ ਵਾਸੀਆਂ ਅਤੇ ਆਸ-ਪਾਸ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਭ ਲੈਣ ਅਤੇ ਆਪਣੀਆਂ ਸਿਹਤ ਸਮੱਸਿਆਵਾਂ ਤੋਂ ਰਾਹਤ ਪ੍ਰਾਪਤ ਕਰਨ¢ ਡਾ. ਕੋਹਲੀ ਨੇ ਕਿਹਾ ਕਿ ਆਪਣੇ ਪਿਤਾ ਦੀ ਯਾਦ ਵਿਚ ਇਹ ਉਪਰਾਲਾ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਜਾਰੀ ਰੱਖੇ ਜਾਣਗੇ¢