22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ

Ad Position 21
No active advertisement
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਬੁਲਾਰੇ, ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ ਅਤੇ ਹਾਜ਼ਰੀਨ | ਤਸਵੀਰਾਂ: ਲਵਲੀ <br/> 26-04-2026
ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਪੰਜਾਬੀ ਵਿਭਾਗ ਵਲੋਂ ਇਨਟੈਕ, ਪੰਜਾਬ ਚੈਪਟਰ ਤੇ ਬਠਿੰਡਾ ਚੈਪਟਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਵਿਚ 'ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਸ਼ਹਾਦਤ: ਸਰਬਕਾਲੀ ਸਾਰਥਿਕਤਾ' ਵਿਸ਼ੇ ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕੀਤਾ | ਵਾਇਸ-ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾਰੀ ਦੀ ਯੋਗ ਅਗਵਾਈ ਵਿਚ ਕਰਵਾਏ ਗਏ ਇਸ ਸੈਮੀਨਾਰ ਵਿਚ ਪ੍ਰਸਿੱਧ ਪੰਜਾਬੀ ਚਿੰਤਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਡਾ: ਮਨਮੋਹਨ ਸਿੰਘ, ਸਾਬਕਾ ਆਈ ਪੀ ਐੱਸ ਨੇ ਕੁੰਜੀਵਤ ਭਾਸ਼ਣ ਪੇਸ਼ ਕੀਤਾ ਅਤੇ ਸਿੱਖ ਇਨਸਾਈਕਲੋਪੀਡੀਆ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ: ਪਰਮਵੀਰ ਸਿੰਘ ਨੇ ਵਿਸ਼ੇਸ਼ ਭਾਸ਼ਣ ਪੇਸ਼ ਕੀਤਾ | ਇਨਟੈਕ ਪੰਜਾਬ ਚੈਪਟਰ ਦੇ ਕਨਵੀਨਰ ਮੇਜਰ ਜਨਰਲ (ਸੇਵਾਮੁਕਤ) ਬਲਵਿੰਦਰ ਸਿੰਘ ਅਤੇ ਬਠਿੰਡਾ ਚੈਪਟਰ ਦੇ ਕਨਵੀਨਰ ਕੰਵਰ ਭੀਮ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਬਠਿੰਡਾ ਦੇ ਸਾਬਕਾ ਮੁਖੀ ਪ੍ਰੋਫੈਸਰ ਡਾ. ਸਤਨਾਮ ਸਿੰਘ ਜੱਸਲ, ਪੰਜਾਬੀ ਵਿਭਾਗ, ਰਿਜਨਲ ਸੈਂਟਰ, ਬਠਿੰਡਾ ਤੋਂ ਪ੍ਰੋ: ਰਾਜਿੰਦਰ ਸਿੰਘ ਅਤੇ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ ਦੇ ਪੰਜਾਬੀ ਅਤੇ ਡੋਗਰੀ ਵਿਭਾਗ ਦੇ ਮੁੱਖੀ ਪ੍ਰੋ: ਨਰੇਸ਼ ਕੁਮਾਰ ਨੇ ਵੱਖੋ-ਵੱਖ ਅਕਾਦਮਿਕ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ ਅਤੇ ਸੈਮੀਨਾਰ ਦੌਰਾਨ ਪੇਸ਼ ਹੋਏ ਖੋਜ-ਪਰਚਿਆਂ ਦਾ ਮੁਲਾਂਕਣ ਕੀਤਾ | ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਪ੍ਰੋ: ਰਾਮਾਕਿ੍ਸ਼ਨਾ ਵੁਸੀਰਿਕਾ ਨੇ ਕੀਤੀ | ਤੀਸਰੇ ਆਨਲਾਈਨ ਸੈਸ਼ਨ ਵਿਚ ਪ੍ਰੋ: ਨਰੇਸ਼ ਕੁਮਾਰ ਨੇ ਪਰਚਾ ਲੇਖਕਾਂ ਨੂੰ ਆਪਣੇ ਖੋਜ-ਪੱਤਰਾਂ ਨੂੰ ਹੋਰ ਵਧੀਆ ਬਣਾਉਣ ਲਈ ਹਵਾਲਿਆਂ ਅਤੇ ਪ੍ਰਮਾਣਾਂ ਦੇ ਆਧਾਰ 'ਤੇ ਆਪਣੀ ਗੱਲ ਰੱਖਣ ਲਈ ਸੁਚੇਤ ਕੀਤਾ | ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਵਿਭਾਗ ਮੁਖੀ ਡਾ: ਅਮਨਦੀਪ ਸਿੰਘ ਨੇ ਸਭ ਦਾ ਸਵਾਗਤ ਕੀਤਾ ਅਤੇ ਪ੍ਰੋ: ਰਮਨਪ੍ਰੀਤ ਕੌਰ ਨੇ ਸੈਮੀਨਾਰ ਬਾਰੇ ਜਾਣ-ਪਛਾਣ ਕਰਵਾਈ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ: ਸਰਬਜੀਤ ਸਿੰਘ ਨੇ ਨਿਭਾਈ | ਸਹਾਇਕ ਪ੍ਰੋਫ਼ੈਸਰ ਡਾ. ਸਤਪ੍ਰੀਤ ਸਿੰਘ ਜੱਸਲ ਅਤੇ ਗੁਰਪ੍ਰੀਤ ਕੌਰ ਨੇ ਧੰਨਵਾਦ ਦਾ ਪ੍ਰਸਤਾਵ ਪੇਸ਼ ਕੀਤਾ | ਇਸ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਪ੍ਰੋਗਰਾਮ ਦੇ ਆਯੋਜਨ ਵਿਚ ਸਰਗਰਮ ਭੂਮਿਕਾ ਨਿਭਾਈ | ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ ਅਤੇ ਨੇੜਲੇ ਕਾਲਜਾਂ, ਯੂਨੀਵਰਸਿਟੀਆਂ ਤੋਂ ਅਧਿਆਪਕ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਨਟੈਕ ਬਠਿੰਡਾ ਦੇ ਮੈਂਬਰ ਵੀ ਸੈਮੀਨਾਰ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ |

Ad Position 22
No active advertisement
ਪਿਛਲੀ ਖ਼ਬਰ ਖਾਨਪੁਰ ਦੀ ਅਗਵਾਈ ਹੇਠ ਵੱਡਾ ਕਾਫ਼ਿਲਾ ਮੋਟਰਸਾਈਕਲ ਮਾਰਚ ਦੇ ਰੂਪ 'ਚ ਰਵਾਨਾ ਹੋਇਆ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ
Ad Position 24