17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਮਈ ਦਿਵਸ ਮਨਾਉਂਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਨਮਨ <br/>

Ad Position 21
No active advertisement
ਅਜੀਤ ਡੈਸਕ 02-05-2026
ਤਲਵੰਡੀ ਸਾਬੋ, 1 ਮਈ (ਰਣਜੀਤ ਸਿੰਘ ਰਾਜੂ)-ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਤਲਵੰਡੀ ਸਾਬੋ ਦੇ ਮੁੱਖ ਵਾਟਰ ਵਰਕਸ ਵਿਖੇ ਮਈ ਦਿਵਸ ਮਨਾਉਂਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ¢ ਯੂਨੀਅਨ ਵਲੋਂ ਝੰਡਾ ਝੁਲਾਉਣ ਦੀ ਰਸਮ ਤਲਵੰਡੀ ਸਾਬੋ ਤੇ ਮੌੜ ਦੇ ਪ੍ਰਧਾਨ ਲਖਵੀਰ ਸਿੰਘ ਭਾਗੀਵਾਂਦਰ ਵਲੋਂ ਨਿਭਾਈ ਗਈ¢ ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਈ ਦਿਵਸ ਸਿਰਫ਼ ਇਕ ਦਿਹਾੜਾ ਨਹੀਂ, ਸਗੋਂ ਮਜ਼ਦੂਰਾਂ ਦੀ ਕੁਰਬਾਨੀਆਂ ਅਤੇ ਸੰਘਰਸ਼ ਦੀ ਯਾਦ ਦਿਵਾਉਂਦਾ ਦਿਨ ਹੈ¢ ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ ਅਤੇ ਕੰਮਕਾਜ ਦੀਆਂ ਸਥਿਤੀਆਂ ਵਿਚ ਸੁਧਾਰ ਲਿਆਂਦਾ ਜਾਵੇ¢ ਮੁਲਾਜ਼ਮਾਂ ਨੇ ਇਕਜੁੱਟ ਹੋ ਕੇ ਕਿਹਾ ਕਿ ਜਦ ਤੱਕ ਉਨ੍ਹਾਂ ਦੇ ਹੱਕ ਪੂਰੇ ਨਹੀਂ ਹੁੰਦੇ, ਉਹ ਆਪਣੀ ਲੜਾਈ ਜਾਰੀ ਰੱਖਣਗੇ¢ ਇਸ ਮੌਕੇ ਬੁਲਾਰਿਆਂ ਨੇ ਸਰਕਾਰ ਦੀ ਮੁਲਜ਼ਮ ਮਾਰੂ ਨੀਤੀਆਂ ਦੀ ਨਿੰਦਿਆ ਕਰਦਿਆਂ 18 ਪ੍ਰਤੀਸ਼ਤ ਰਹਿੰਦਾ ਡੀ. ਏ. ਮੁਲਾਜ਼ਮਾਂ ਨੂੰ ਦੇਣ ਦੀ ਮੰਗ ਕੀਤੀ¢ ਪੁਰਾਣੀ ਪੈਨਸ਼ਨ ਬਹਾਲੀ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਵੀ ਇਸ ਮੌਕੇ ਕੀਤੀ ਗਈ¢ ਸਮਾਗਮ 'ਚ ਸਾਧੂ ਸਿੰਘ, ਬਲਵੰਤ ਸਿੰਘ, ਸੁਖਰਾਜ ਸਿੰਘ, ਰਾਜ ਸਿੰਘ ਹੱਸੂ, ਬਲਵਿੰਦਰ ਸਿੰਘ ਜਗਾ ਰਾਮ ਤੀਰਥ, ਰੁਲਦੂ ਸਿੰਘ, ਕ੍ਰਿਪਾਲ ਸਿੰਘ ਮਾਖਾ, ਬਹਾਦਰ ਸਿੰਘ ਆਦਿ ਵੱਡੀ ਗਿਣਤੀ 'ਚ ਵਿਭਾਗ ਦੇ ਕਰਮਚਾਰੀ ਮੌਜੂਦ ਰਹੇ¢

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਪੱਕਾ ਕਲਾਂ 'ਚ ਇਕੋ ਰਾਤ 8 ਮੋਟਰਾਂ ਨੂੰ ਬਣਾਇਆ ਨਿਸ਼ਾਨਾ <br/> ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਵਲੋਂ ਮਜ਼ਦੂਰ ਏਕਤਾ ਅਤੇ ਹੱਕਾਂ ਲਈ ਸੰਘਰਸ਼ ਨੂੰ ਨਮਨ ਕੀਤਾ <br/>
Ad Position 24