15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕਲੇਅ ਇੰਡੀਆ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-05-2026
ਸੰਗਤ ਮੰਡੀ, 1 ਮਈ (ਸੁਖਤੇਜ ਧਾਲੀਵਾਲ)-ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ, ਸੰਗਤ ਕੈਂਚੀਆਂ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਭਾਸ਼ਣ ਕਵਿਤਾਵਾਂ ਅਤੇ ਇਕ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਵਿਚ ਮਜ਼ਦੂਰਾਂ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦਰਸਾਇਆ ਗਿਆ | ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ | ਇਸ ਦੌਰਾਨ ਸਕੂਲ ਵਿਚ ਕੰਮ ਕਰਦੇ ਸਹਾਇਕ ਕਰਮਚਾਰੀ ਕੁਲਦੀਪ ਸਿੰਘ ਨੇ ਕਵਿਤਾ ਪੇਸ਼ ਕੀਤੀ ਅਤੇ ਕਿਰਨਦੀਪ ਕੌਰ ਨੇ ਸਭ ਦੇ ਧੰਨਵਾਦ ਵਿਚ ਭਾਸ਼ਣ ਦਿੱਤਾ | ਇਸ ਮੌਕੇ ਸਕੂਲ ਦੇ ਸਹਾਇਕ ਕਰਮਚਾਰੀ ਅਤੇ ਵੈਨਾਂ ਦੇ ਡਰਾਇਵਰ ਮੌਜੂਦ ਸਨ | ਸਕੂਲ ਦੇ ਚੇਅਰਮੈਨ ਜੀ. ਐਸ. ਢਿੱਲੋਂ ਵਲੋਂ ਕਰਮਚਾਰੀਆਂ ਨੂੰ ਉਨ੍ਹਾਂ ਦੁਆਰਾ ਸਕੂਲ ਦੀ ਕਾਰਗੁਜ਼ਾਰੀ ਵਿਚ ਦਿੱਤੇ ਜਾਣ ਵਾਲੇ ਯੋਗਦਾਨ ਲਈ ਧੰਨਵਾਦ ਕਰਦੇ ਹੋਏ ਤੋਹਫ਼ੇ ਦਿੱਤੇ ਗਏ | ਸਕੂਲ ਦੇ ਡਾਇਰੈਕਟਰ ਵਰਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਇਸ ਬਾਰੇ ਚਾਨਣਾ ਪਾਇਆ ਕਿ ਕਿਵੇਂ ਸਾਡੇ ਸਮਾਜ ਵਿਚ ਮਜ਼ਦੂਰਾਂ ਦਾ ਅਹਿਮ ਯੋਗਦਾਨ ਹੈ ਅਤੇ ਉਹ ਕਿਵੇਂ ਦੇਸ਼ ਦੀ ਆਰਥਿਕਤਾ ਦਾ ਮੁੱਖ ਅੰਗ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਪ ਸਟਾਫ਼ ਦੀ ਭਾਗੀਦਾਰੀ ਲਈ ਉਨ੍ਹਾਂ ਦਾ ਧੰਨਵਾਦ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸਰਬਜੀਤ ਕੌਰ ਨੇ ਸਹਾਇਕ ਕਰਮਚਾਰੀਆਂ ਦੁਆਰਾ ਰੋਜ਼ਾਨਾ ਸਕੂਲ ਦੇ ਲਈ ਕੀਤੇ ਜਾਂਦੇ ਕੰਮਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਹਰ ਕਿਸੇ ਦੀ ਮਿਹਨਤ ਦੀ ਕਦਰ ਹੋਣੀ ਚਾਹੀਦੀ ਹੈ | ਸਾਨੂੰ ਹਮੇਸ਼ਾ ਮਿਹਨਤ ਕਰਨ ਵਾਲਿਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਸਹਿਮਤੀ ਨਾ ਦੇਣ ਦੇ ਰੋਸ 'ਚ ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਦਾ ਫ਼ਿੂਕਆ ਪੁਤਲਾ <br... ਅਗਲੀ ਖ਼ਬਰ ਪੁਲਿਸ ਪਾਰਟੀ ਨੂੰ ਘੇਰਨ ਦੇ ਦੋਸ਼ 'ਚ ਦੋ ਦਰਜਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ
Ad Position 24