15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਿੰਡ ਰਾਮਪੁਰਾ ਵਿਖੇ ਮਈ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-05-2026
ਰਾਮਪੁਰਾ ਫੂਲ, 1 ਮਈ (ਹੇਮੰਤ ਕੁਮਾਰ ਸ਼ਰਮਾ)- ਭੱਠਾ ਮਜ਼ਦੂਰ ਯੂਨੀਅਨ ਇਲਾਕਾ ਰਾਮਪੁਰਾ ਅਧੀਨ ਪੈਂਦੇ ਵੱਖ-ਵੱਖ ਭੱਠਿਆਂ 'ਤੇ ਕੰਮ ਕਰਦੇ ਮਜ਼ਦੂਰਾਂ ਵਲੋਂ ਭੱਠਿਆਂ 'ਤੇ ਝੰਡੇ ਚੜ੍ਹਆ ਕੇ ਤੇ ਦੋ ਮਿੰਟ ਮੋਨ ਧਾਰਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ¢ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਫੂਲ, ਕੁੱਕੂ ਸਿੰਘ ਰਾਮਪੁਰਾ ਨੇ ਕਿਹਾ ਕਿ ਸ਼ਿਕਾਗੋ ਦੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਜੋ ਮਜ਼ਦੂਰਾਂ ਦੇ ਹੱਕ ਵਿੱਚ ਕਿਰਤ ਕਾਨੰੂਨਾਂ ਬਣੇ ਸਨ ਇਨ੍ਹਾਂ ਕਿਰਤ ਕਾਨੰੂਨਾਂ ਦਾ ਸਹਾਰਾ ਲੈ ਕੇ ਮਜ਼ਦੂਰ ਕਾਰਖ਼ਾਨੇ ਮਾਲਕਾਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਂਦੇ ਸਨ ਪਰ ਦੇਸ਼ ਦੇ ਹਾਕਮਾਂ ਨੇ ਇਨ੍ਹਾਂ ਕਿਰਤ ਕਾਨੰੂਨਾਂ ਨੂੰ ਚਾਰ ਕਿਰਤ ਕੋਡਾਂ ਚ ਬਦਲ ਦਿੱਤਾ ਗਿਆ ਹੈ¢ ਇਹ ਚਾਰ ਕਿਰਤ ਕੋਡ ਕਾਰਪੋਰੇਟ ਘਰਾਣਿਆਂ ਪੱਖੀ ਤੇ ਮਜ਼ਦੂਰ ਵਿਰੋਧੀ ਹਨ ਕਿਰਤ ਕੋਡ ਲਾਗੂ ਹੋਣ ਕਾਰਨ ਕੰਮ ਦਾ ਸਮਾਂ 8 ਦੀ ਬਜਾਏ 12 ਘੰਟੇ ਕਰ ਦਿੱਤਾ ਗਿਆ ਹੈ ਜਿਸ ਕਾਰਨ ਮਜ਼ਦੂਰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਤੇ ਆਮਦਨ ਘੱਟ ਕਾਰਨ ਆਪਣੇ ਪਰਿਵਾਰ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਆਰਥਿਕ ਤੰਗੀ ਕਾਰਨ ਮਜ਼ਦੂਰ ਖ਼ੁਦਕੁਸ਼ੀਆਂ ਕਰ ਰਹੇ ਹਨ | ਇਸ ਮÏਕੇ ਆਗੂਆਂ ਨੇ ਜ਼ੋਰਦਾਰ ਆਵਾਜ਼ ਉਠਾਉਂਦਿਆਂ ਦੇਸ ਦੇ ਹਾਕਮਾਂ ਨੂੰ ਅਪੀਲ ਕੀਤੀ ਕਿ ਇਹ ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰ ਕੇ ਮਜ਼ਦੂਰਾਂ ਪੱਖੀ ਕਿਰਤ ਕਾਨੂੰਨ ਬਣਾਏ ਜਾਣ ਨਹੀਂ ਤਾਂ ਇਨ੍ਹਾਂ ਕਿਰਤ ਕੋਡਾਂ ਨੂੰ ਰੱਦ ਕਰਵਾਉਣ ਲਈ ਮਜ਼ਦੂਰ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ¢ ਆਗੂਆਂ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਵਿਚਾਰਧਾਰਾ ਤੋਂ ਸੇਧ ਲੈਣ ਕੇ ਆਪਣੇ ਹੱਕ ਲੈਣ ਲਈ ਸੰਘਰਸ਼ਾਂ ਦੇ ਪਿੜ ਮੱਲਣ ਲਈ ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਤੇ ਕਿਹਾ ਇਹ ਹੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ¢ ਇਸ ਮੌਕੇ ਜਗਸੀਰ ਸਿੰਘ ਫੂਲ ਮੀਤ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਨੀਟਾ ਸਿੰਘ, ਬਾਦਲ ਸਿੰਘ ਰਾਮਪੁਰਾ, ਰਮਨ ਸਿੰਘ ਰਾਮਪੁਰਾ, ਤਾਰੀ ਸਿੰਘ, ਮੱਖਣ ਸਿੰਘ ਬੀ.ਕੇ.ਯੂ. ਦੇ ਬਲਾਕ ਆਗੂ ਜਗਦੀਸ਼ ਸਿੰਘ ਰਾਮਪੁਰਾ ਤੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਸੂਬਾ ਆਗੂ ਬੇਅੰਤ ਸਿੰਘ ਫੂਲੇਵਾਲਾ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਨਗਰ 'ਚ ਦੇਹ ਵਪਾਰ ਦੇ ਧੰਦੇ ਦਾ ਪੁਲਿਸ ਵਲੋਂ ਪਰਦਾਫਾਸ਼, <br/> ਅਗਲੀ ਖ਼ਬਰ 13.50 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ
Ad Position 24