21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਆਂਗਣਵਾੜੀ ਮੁਲਾਜ਼ਮਾਂ ਵਲੋਂ ਵਿਧਾਇਕ ਗਿੱਲ ਦੇ ਘਰ ਅੱਗੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 03-05-2026
ਬਠਿੰਡਾ, 2 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਬਲਾਕ ਪ੍ਰਧਾਨ ਲੀਲਾਵਤੀ ਬਠਿੰਡਾ ਅਤੇ ਅੰਮਿ੍ਤਪਾਲ ਕੌਰ ਬੱਲੂਆਣਾ ਦੀ ਅਗਵਾਈ ਹੇਠ ਕੀਤਾ ਗਿਆ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਬਠਿੰਡਾ ਨੇ ਸੰਬੋਧਨ ਕਰਦਿਆਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਿਕ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਨ-ਭੱਤਾ ਦੱੁਗਣਾ ਕੀਤਾ ਜਾਵੇ ਅਤੇ ਵਰਕਰਾਂ ਨੂੰ ਸਮਾਰਟ ਫੋਨ ਵੀ ਮੁਹੱਈਆ ਕਰਵਾਏ ਜਾਣ¢ ਉਨ੍ਹਾਂ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਅਧੀਨ ਕੰਮ ਲਈ ਆਂਗਣਵਾੜੀ ਵਰਕਰਾਂ ਨੂੰ 200 ਰੁਪਏ ਅਤੇ ਹੈਲਪਰਾਂ ਨੂੰ 100 ਰੁਪਏ ਦਿੱਤੇ ਜਾਣ¢ ਇਸ ਤੋਂ ਇਲਾਵਾ ਵਰਕਰਾਂ ਤੋਂ ਜਨਗਣਨਾ, ਆਰਥਿਕ ਸਰਵੇ ਅਤੇ ਡਰੱਗ ਸਰਵੇ ਵਰਗੇ ਵਾਧੂ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ¢ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿਚ ਆਉਣ ਵਾਲਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਹੀ ਵੰਡਿਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ¢ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿਚ ਭੇਜਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ¢ ਉਨ੍ਹਾਂ ਨੇ ਕਿਹਾ ਕਿ ਐਨਜੀਓਜ਼ ਨੂੰ ਦਿੱਤੇ ਗਏ ਬਲਾਕਾਂ ਸੰਬੰਧੀ ਜਾਰੀ ਨੋਟੀਫ਼ਿਕੇਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ¢ ਇਸ ਮੌਕੇ ਦਰਸ਼ਨਾ ਕੌਰ, ਪਰਮਰਾਜ, ਸਤਵੀਰ ਕੌਰ, ਨਵਜੋਤ, ਗੁਰਵਿੰਦਰ ਕੌਰ, ਮਨਪ੍ਰੀਤ ਕੌਰ ਸਿਵੀਆ, ਰੇਖਾ ਰਾਣੀ ਗੋਨਿਆਣਾ ਕਲਾਂ, ਸੁਨੈਨਾ ਗੋਨਿਆਣਾ ਅਤੇ ਰਾਜਵਿੰਦਰ ਕੌਰ ਬੁਲਾਡੇਵਾਲਾ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਤਿਉਣਾ ਵਿਖੇ ਮਜ਼ਦੂਰ ਪਰਿਵਾਰ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ <br/> ਅਗਲੀ ਖ਼ਬਰ ਰਾਤ ਦੇ ਹਨੇਰੇ 'ਚ ਸ਼ੱਕੀ ਹਾਲਤਾਂ 'ਚ ਗੈਸ ਦੀ ਕਾਲਾਬਜ਼ਾਰੀ ਕਰਦੀਆਂ ਦੋ ਗੱਡੀਆਂ ਪੁਲਿਸ ਹਵਾਲੇ ਕੀਤੀਆਂ <br/>
Ad Position 24