23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜ਼ਿਲ੍ਹੇ ਭਰ 'ਚ 12355 ਲੋਕ ਯੋਗ ਕਲਾਸਾਂ ਦਾ ਲੈ ਰਹੇ ਹਨ ਲਾਹਾ <br/>

Ad Position 21
No active advertisement
ਅਜੀਤ ਡੈਸਕ 03-05-2026
ਬਠਿੰਡਾ, 2 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਯੋਗ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਵਿਸਥਾਰ ਦਿੱਤਾ ਗਿਆ ਹੈ, ਜਿਸ ਦੇ ਸਾਰਥਿਕ ਨਤੀਜਿਆਂ ਸਦਕਾ ਲੋਕ ਸਿਹਤਮੰਦ ਜੀਵਨ ਵੱਲ ਵਧ ਰਹੇ ਹਨ | ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਦੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਭਰ ਵਿਚ ਇਸ ਵੇਲੇ 62 ਤਜਰਬੇਕਾਰ ਯੋਗ ਟਰੇਨਰਾਂ ਵਲੋਂ 437 ਯੋਗ ਕਲਾਸਾਂ ਨਿਯਮਿਤ ਤੌਰ 'ਤੇ ਚਲਾਈਆਂ ਜਾ ਰਹੀਆਂ ਹਨ, ਜਿਹੜੀਆਂ ਸਵੇਰੇ ਅਤੇ ਸ਼ਾਮ ਦੇ ਸਮੇਂ ਬਿਲਕੱੁਲ ਮੁਫ਼ਤ ਲੱਗਦੀਆਂ ਹਨ | ਇਨ੍ਹਾਂ ਯੋਗ ਕਲਾਸਾਂ ਵਿਚ ਜਿਲ੍ਹੇ ਭਰ ਦੇ 12355 ਲੋਕ ਹਰ ਰੋਜ਼ ਲਾਹਾ ਪ੍ਰਾਪਤ ਕਰ ਰਹੇ ਹਨ | ਇਸ ਮੁਹਿੰਮ ਨੇ ਪਿੰਡਾਂ ਅਤੇ ਸ਼ਹਿਰਾਂ ਦੋਹਾਂ ਵਿਚ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕੀਤਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਹ ਯੋਗ ਕਲਾਸਾਂ ਹਰ ਵਰਗ ਦੇ ਲੋਕਾਂ ਲਈ ਖੁੱਲ੍ਹੀਆਂ ਹਨ | ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਮਹਿਲਾਵਾਂ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿਚ ਹਿੱਸਾ ਲੈ ਰਹੇ ਹਨ | ਇਸ ਮੁਹਿੰਮ ਨਾਲ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧੀ ਹੈ | ਮੈਡੀਟੇਸ਼ਨ ਅਤੇ ਪ੍ਰਾਣਾਯਾਮ ਰਾਹੀਂ ਲੋਕ ਤਣਾਅ ਤੋਂ ਮੁਕਤੀ ਪਾਉਂਦਿਆਂ ਇੱਕ ਸੰਤੁਲਿਤ ਜੀਵਨ ਜੀਉਣ ਵੱਲ ਅੱਗੇ ਵੱਧ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਨੇੜਲੇ ਇਲਾਕਿਆਂ ਵਿਚ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਵਲੋਂ ਕੁਚਲੇ ਗਏ ਏ.ਐਸ.ਆਈ. ਸੁਖਮੰਦਰ ਸਿੰਘ ਦਾ ਜੱਦੀ ਪਿੰਡ ਨਥੇਹਾ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ... ਅਗਲੀ ਖ਼ਬਰ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ 'ਚ ਭਰਤੀ ਘੁਟਾਲੇ ਦਾ ਇਲਜ਼ਾਮ <br/>
Ad Position 24