ਬਠਿੰਡਾ, 2 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਾਂਗਰਸ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ¢ ਇਸ ਸੰਬੰਧੀ ਅੱਜ ਸਥਾਨਕ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਅਹਿਮ ਮੀਟਿੰਗ ਹੋਈ, ਜਿਸ ਵਿਚ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਾਰਡਾਂ ਦੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਹੋਏ¢ ਇਸ ਮੌਕੇ ਸ਼ਹਿਰ ਦੇ 50 ਵਾਰਡਾਂ ਵਿਚ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਅਤੇ ਦਰਖਾਸਤਾਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੂੰ ਦਿੱਤੀਆਂ ਗਈਆਂ¢ ਇਸ ਮੌਕੇ ਸਮੁੱਚੀ ਲੀਡਰਸ਼ਿਪ ਵਲੋਂ ਇਨ੍ਹਾਂ ਚੋਣਾਂ ਲਈ ਸਭ ਲੀਡਰਸ਼ਿਪ ਦਾਅਵੇਦਾਰ ਉਮੀਦਵਾਰ ਅਤੇ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ ਚਰਚਾ ਕੀਤੀ ਗਈ¢ ਇਸ ਮੌਕੇ ਰਾਜਨ ਗਰਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਕਾਂਗਰਸ ਤਿਆਰ ਬਰ ਤਿਆਰ ਹੈ ਅਤੇ ਡੱਟਕੇ ਚੋਣਾਂ ਲੜੀਆਂ ਜਾਣਗੀਆਂ, ਕਿਸੇ ਵੀ ਤਰੀਕੇ ਨਾਲ ਸੱਤਾ ਧਿਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੁਬਾਰਾ ਨਗਰ ਨਿਗਮ ਵਿਚ ਕਾਂਗਰਸ ਪੂਰਨ ਬਹੁਮਤ ਨਾਲ ਆਏਗੀ¢ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸ਼ਹਿਰ ਬਠਿੰਡਾ ਦੇ ਹਾਲਾਤ ਮਾੜੇ ਹਨ, ਜਿਸ ਕਰਕੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ¢ ਇਸ ਕਰਕੇ ਚੋਣਾਂ ਵਿਚ ਸਾਫ਼ ਅਕਸ ਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ, ਜਿਸ ਵਿਚ ਸਭ ਤੋਂ ਪਹਿਲਾਂ ਸਮੁੱਚੀ ਸੀਨੀਅਰ ਲੀਡਰਸ਼ਿਪ, ਟਕਸਾਲੀ ਕਾਂਗਰਸੀ ਪਰਿਵਾਰ ਅਤੇ ਪਾਰਟੀ ਲਈ ਹਮੇਸ਼ਾ ਜੁਝਾਰੂ ਤੌਰ 'ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ, ਜਿਸ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੱਕ ਵੀ ਲਿਸਟਾਂ ਭੇਜੀਆਂ ਜਾਣਗੀਆਂ¢ ਇਸ ਮੌਕੇ ਕੇ.ਕੇ ਅਗਰਵਾਲ, ਬਲਜਿੰਦਰ ਸਿੰਘ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਅਸ਼ੋਕ ਕੁਮਾਰ, ਬਲਰਾਜ ਪੱਕਾ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈਸ ਇੰਚਾਰਜ ਰੁਪਿੰਦਰ ਬਿੰਦਰਾ, ਦਰਸ਼ਨ ਜੀਦਾ, ਮਾਸਟਰ ਪ੍ਰਕਾਸ਼ ਚੰਦ, ਬਲਵੰਤ ਰਾਏ