ਬਠਿੰਡਾ, 2 ਮਈ (ਵਲ੍ਹਾਣ)- ਬਠਿੰਡਾ ਜ਼ਿਲੇ੍ਹ ਦੀਆਂ ਮੰਡੀਆਂ ਵਿਚ 8.58 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਜਦਕਿ ਅਜੇ 38 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਣੀ ਬਾਕੀ ਹੈ | ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ 'ਤੇ ਹੈ ਅਤੇ 1 ਮਈ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਹੋਈ 8.96 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਵਿਚੋਂ 8.58 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ¢ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਚੁਕਾਈ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ¢ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਨਗ੍ਰੇਨ ਵਲੋਂ 282884 ਮੀਟਿ੍ਕ ਟਨ, ਮਾਰਕਫੈੱਡ ਵਲੋਂ 218125 ਮੀਟਿ੍ਕ ਟਨ, ਪਨਸਪ ਵਲੋਂ 207869 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 147528 ਮੀਟਿ੍ਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 1759 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ¢ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਹੁਣ ਤੱਕ 1956 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ¢