20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕੰਪਿਊਟਰ ਅਧਿਆਪਕ ਲਾਭ ਸਿੰਘ ਨਥੇਹਾ ਦੇ ਸੇਵਾਮੁਕਤ ਹੋਣ 'ਤੇ ਕੀਤਾ ਸ਼ਾਨਦਾਰ ਸਨਮਾਨ <br/>

Ad Position 21
No active advertisement
ਅਜੀਤ ਡੈਸਕ 04-05-2026
ਸੀਂਗੋ ਮੰਡੀ, 3 ਮਈ (ਲੱਕਵਿੰਦਰ ਸ਼ਰਮਾ): ਪਿੰਡ ਮਿਰਜੇਆਣਾ ਦੇ ਹਾਈ ਸਮੇਤ ਹੋਰ ਸਕੂਲਾਂ 'ਚ 15 ਸਾਲ 8 ਮਹੀਨੇ ਅਤੇ 5 ਦਿਨਾਂ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਕੰਪਿਊਟਰ ਫੈਕਲਟੀ ਲਾਭ ਸਿੰਘ ਆਪਣੀ ਸੇਵਾ ਤੋਂ ਮੁਕਤ ਹੋ ਗਏ ਹਨ | ਇਸ ਮੌਕੇ ਨਥੇਹਾ ਵਿਖੇ ਇੱਕ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਅਤੇ ਸਨਮਾਨ ਸਮਾਰੋਹ ਕੀਤਾ ਗਿਆ | ਮਾਣ ਵਾਲੀ ਗੱਲ ਇਹ ਹੈ ਕਿ ਲਾਭ ਸਿੰਘ ਬਠਿੰਡਾ ਜ਼ਿਲ੍ਹੇ ਵਿਚ ਸੇਵਾਮੁਕਤ ਹੋਣ ਵਾਲੇ ਪਹਿਲੇ ਕੰਪਿਊਟਰ ਅਧਿਆਪਕ ਬਣ ਗਏ ਹਨ | ਸਮਾਗਮ ਦੌਰਾਨ ਡੀ.ਐਮ. ਗੁਰਮੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲਾਭ ਸਿੰਘ ਦੀ ਮਿਹਨਤੀ ਸ਼ਖ਼ਸੀਅਤ ਤੇ ਮਿਲਾਪੜੇ ਸੁਭਾਅ ਕਰਕੇ ਉਨ੍ਹਾਂ ਵਲੋਂ ਸਿੱਖਿਆ ਵਿਭਾਗ ਨੂੰ ਦਿੱਤੀਆਂ ਗਈਆਂ ਬੇਮਿਸਾਲ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਦੱਸਿਆ ਕਿ ਲਾਭ ਸਿੰਘ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਈ ਹੈ, ਜੋ ਕਿ ਬਾਕੀ ਅਧਿਆਪਕਾਂ ਲਈ ਵੀ ਇੱਕ ਪ੍ਰੇਰਨਾ ਸਰੋਤ ਹੈ | ਅੰਤ ਵਿਚ ਜ਼ਿਲ੍ਹਾ ਬਠਿੰਡਾ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਲਾਭ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਪਿਆਰ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਟੋਕਨ ਆਫ਼ ਲਵ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਤਾਰੂਆਣਾ, ਜਸਵੀਰ ਸਿੰਘ, ਮਨਦੀਪ ਸਿੰਘ ਖ਼ਾਲਸਾ, ਗੁਰਮੇਲ ਸਿੰਘ, ਸ਼ਵਿੰਦਰ ਸਿੰਘ, ਬਲਜਿੰਦਰ ਕੁਮਾਰ ਅਤੇ ਅਮਨਦੀਪ ਸਿੰਘ, ਰਾਜਿੰਦਰ ਸਿੰਘ ਕਲਾਲਵਾਲਾ, ਸਰਬਜੀਤ ਕੌਰ ਸਮੇਤ ਸਟਾਫ਼ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪ੍ਰੈੱਸ ਦਿਵਸ ਮੌਕੇ ਪੈਨਲ ਚਰਚਾ ਕਰਵਾਈ <br/> ਅਗਲੀ ਖ਼ਬਰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ ਵਾਧੇ ਦੀ ਕਰੜੀ ਨਿੰਦਾ <br/>
Ad Position 24