20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

2 ਰੋਜ਼ਾ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 04-05-2026
ਬੁਢਲਾਡਾ, 3 ਮਈ (ਰਾਹੀ)- ਵੂਸ਼ੂ ਐਸੋਸੀਏਸ਼ਨ ਮਾਨਸਾ ਵਲੋਂ ਸਥਾਨਕ ਸ਼ਹਿਰ ਵਿਖੇ ਜ਼ਿਲ੍ਹਾ ਵੂਸ਼ੂ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਜਿਸ 'ਚ 5 ਮਈ ਨੂੰ ਲੜਕੀਆਂ ਤੇ 6 ਮਈ ਨੂੰ ਲੜਕਿਆਂ ਦੇ ਮੁਕਾਬਲੇ ਹੋਣਗੇ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੀ.ਆਰ. ਸਪੋਰਟਸ ਅਕੈਡਮੀ ਵਿਖੇ ਕਰਵਾਏ ਜਾਣ ਵਾਲੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮ ਲਾਲ ਧਲੇਵਾ ਕਰਨਗੇ ਜਦਕਿ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਹਲਕਾ ਵਿਧਾਇਕ ਬੁੱਧ ਰਾਮ ਨਿਭਾਉਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੈਂਪੀਅਨਸ਼ਿਪ 'ਚ ਭਾਗ ਲੈਣ ਵਾਲੇ ਖਿਡਾਰੀਆਂ 'ਚੋਂ ਜੇਤੂ ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ 'ਚ ਭਾਗ ਲੈਣਗੇ |
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਯੂਨੀਅਨ ਵਲੋਂ ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 15 ਨੂੰ ਅਗਲੀ ਖ਼ਬਰ ਵਿਸ਼ਵ ਪ੍ਰੈੱਸ ਦਿਵਸ ਮੌਕੇ ਪੈਨਲ ਚਰਚਾ ਕਰਵਾਈ <br/>
Ad Position 24