20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਰਕਾਰ ਨੇ ਨਕਦੀ ਹੱਦ ਕਰਜ਼ੇ ਵਧਾਏ, ਸਹਿਕਾਰੀ ਬੈਂਕਾਂ ਵਲੋਂ ਹੱਥ ਖੜ੍ਹੇ ਕਰਨ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ-ਭਾਕਿਯੂ

Ad Position 21
No active advertisement
ਅਜੀਤ ਡੈਸਕ 04-05-2026
ਸਰਕਾਰ ਨੇ ਸਮਾਂ ਰਹਿੰਦੇ ਕਿਸਾਨਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਦਾ ਰਸਤਾ ਅਪਣਾ ਸਕਦੀ ਹੈ- ਅਮਰਜੀਤ ਹਨੀ


ਲਹਿਰਾ ਮੁਹਬੱਤ, 3 ਮਈ (ਸੁਖਪਾਲ ਸਿੰਘ ਸੁੱਖੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਨੇ ਕਿਸਾਨਾਂ ਦੇ ਹੱਕ ਵਿਚ ਖੜਦਿਆਂ ਕਿਸਾਨ ਵਿਰੋਧੀ ਨੀਤੀਆਂ ਦਾ ਖੰਡਨ ਕਰਦਿਆਂ ਕਿਹਾ ਕਿ ਭਾਵੇ ਕਿਸਾਨਾਂ ਨੂੰ ਮਿਲਣ ਵਾਲੇ ਹੱਦ ਕਰਜੇ ਦੀ ਰਾਸ਼ੀ ਵਿਚ ਵਾਧਾ ਤਾਂ ਕਰ ਦਿੱਤਾ ਪਰ ਸਹਿਕਾਰੀ ਬੈਂਕਾਂ ਨੇ ਪੈਸਾ ਨਾ ਹੋਣ ਦੀ ਦੁਹਾਈ ਦਿੰਦਿਆਂ ਹੱਥ ਖੜ੍ਹੇ ਕਰ ਦਿੱਤੇ ਹਨ | ਇਸ ਸਬੰਧੀਂ ਜਿਲਾ ਬਠਿੰਡਾ ਦੇ ਆਗੂ ਅਮਰਜੀਤ ਹਨੀ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮਿਲਣ ਵਾਲੇ ਹੱਦ ਕਰਜੇ ਦੀ ਨਗਦ ਰਾਸ਼ੀ ਵਿਚ ਵਾਧਾ ਕੀਤਾ ਗਿਆ ਪਰ ਬੈਂਕਾਂ ਕੋਲ ਪੈਸਾ ਨਾ ਹੋਣ ਕਰਕੇ ਪੰਜਾਬ ਦੇ ਕਿਸਾਨਾਂ ਲਈ ਸਮੱਸਿਆ ਜਰੂਰ ਖੜ੍ਹੀ ਹੋ ਗਈ ਹੈ | ਇਸ ਮੌਕੇ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਬਿੰਦਰ ਕੋਟਲੀ, ਸਕੱਤਰ ਗੁਰਨਾਮ ਸਿੰਘ ਨੇ ਪੰਜਾਬ ਸਰਕਾਰ ਦੀ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਵੱਡੇ-ਵੱਡੇ ਬਿਆਨ ਦੇ ਰਹੀ ਹੈ ਕਿ ਕਿਸਾਨਾਂ ਦਾ ਹਰ ਪੱਖੋਂ ਧਿਆਨ ਰੱਖਿਆ ਜਾ ਰਿਹਾ ਹੈ ਜਦੋਂਕਿ ਕਿਸਾਨਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕੱਢਣ ਲਈ ਪੰਜਾਬ ਸਰਕਾਰ ਧਿਆਨ ਨਹੀਂ ਦੇ ਰਹੀ | ਇਸ ਸਬੰਧੀਂ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਕਿਹਾ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਦੀ ਸਰਕਾਰ ਕੋਈ ਵੀ ਸਰਕਾਰ ਕਿਸਾਨਾਂ ਦੇ ਮਸਲਿਆਂ ਵੱਲ ਧਿਆਨ ਨਹੀਂ ਦੇ ਰਹੀਆਂ | ਸਰਕਾਰ ਕਿਸਾਨਾਂ ਲਈ ਕੁਝ ਵੀ ਨਹੀਂ ਕਰਨਾ ਚਾਹੁੰਦੀ ਅਤੇ ਕਿਸਾਨੀ ਨੂੰ ਖੇਤੀ ਖੇਤਰ 'ਚੋਂ ਬਾਹਰ ਕਰਨਾ ਚਾਹੁੰਦੀ ਹੈ | ਇਸ ਨੂੰ ਕਾਰਪਰੇਟ ਘਰਾਣਿਆਂ ਦੀ ਹਵਾਲੇ ਕਰਨ ਦਾ ਇਰਾਦਾ ਹ,ੈ ਲਗਾਤਾਰ ਕੇਂਦਰ ਸਰਕਾਰ ਵੀ ਇਸ 'ਤੇ ਜ਼ੋਰ ਲਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਦਾ ਰਸਤਾ ਅਪਣਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਿੱਧੂ ਨੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ <br/> ਅਗਲੀ ਖ਼ਬਰ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਚੀਜ਼ਾਂ ਬਾਰੇ ਹਰ ਪੰਜਾਬੀ ਨੂੰ ਜਾਣਨ ਦੀ ਲੋੜ- ਸਿੱਧੂ <br/>
Ad Position 24