ਚਾਉਕੇ, 3 ਮਈ (ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਬੀਤੇ ਦਿਨੀਂ ਮਜ਼ਦੂਰ ਦਿਵਸ ਮਨਾਇਆ ਗਿਆ¢ ਇਸ ਮÏਕੇ ਕਰਵਾਏ ਸਮਾਗਮ ਦÏਰਾਨ ਬੁਲਾਰਿਆਂ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਮਈ ਵਾਲੇ ਦਿਨ ਨੂੰ ਮਜ਼ਦੂਰ ਦਿਵਸ ਵਜੋਂ ਵੀ ਯਾਦ ਕੀਤਾ ਜਾਂਦਾ ਹੈ ¢ ਸਮਾਗਮ ਦÏਰਾਨ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ¢ ਅਧਿਆਪਕਾਂ ਨੇ ਦੱਸਿਆ ਕਿ ਰੋਜਮਰਾ ਦੀ ਜ਼ਿੰਦਗੀ 'ਚ ਕਾਮੇ ਬਹੁਤ ਅਹਿਮ ਭੂਮਿਕਾ ਨਿਭਾਉਂਦੇ ਹਨ¢ ਬੱਚਿਆ ਨੇ ਬੜੇ ਵਧੀਆ ਢੰਗ ਨਾਲ ਪੇਸ਼ਕਾਰੀਆਂ ਕਰਕੇ ਇਹ ਦੱਸਿਆ ਕਿ ਮਜ਼ਦੂਰ ਕਿਵੇਂ ਸਾਡੇ ਲਈ ਮਦਦਗਾਰ ਬਣਦੇ ਹਨ ¢ਇਸ ਮÏਕੇ 'ਤੇ ਪਿ੍ੰਸੀਪਲ ਮੈਡਮ ਨੇ ਮਜ਼ਦੂਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਬੱਚਿਆ ਨੂੰ ਦੱਸਿਆ ਕਿ ਮਜ਼ਦੂਰ ਦਿਵਸ ਮਨਾਉਣ ਦਾ ਮਕਸਦ ਮਜ਼ਦੂਰਾਂ ਦੇ ਹਿੱਤਾ ਬਾਰੇ ਜਾਣਨਾ ਅਤੇ ਉਨ੍ਹਾਂ ਤੇ ਹੋ ਰਹੇ ਸ਼ੋਸ਼ਣ ਨੂੰ ਰੋਕਣਾ ਹੈ¢ ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਸੇਵਾਦਾਰਾਂ ਅਤੇ ਡਰਾਈਵਰਾਂ ਨੂੰ ਵਰਦੀਆਂ ਵੰਡੀਆਂ ਗਈਆਂ¢ ਇਸ ਮÏਕੇ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਮਨਦੀਪ ਸਿੰਘ ਮਾਨ, ਚੇਅਰਪਰਸਨ ਸ੍ਰੀਮਤੀ ਕਿਰਨਦੀਪ ਕÏਰ ਅਤੇ ਬਲਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ¢ ਉਨ੍ਹਾਂ ਕਿਹਾ ਕਿ ਇਹ ਸਕੂਲ ਕਾਮਿਆਂ ਦੀ ਬਦÏਲਤ ਹੀ ਚੱਲ ਰਹੇ ਹਨ ਕਿਉਂਕਿ ਉਹ ਜ਼ਿੰਮੇਵਾਰੀ ਨਾਲ ਬੱਚਿਆ ਨੂੰ ਲੈ ਕੇ ਆਉਂਦੇ ਹਨ ਬੱਚਿਆਂ ਦੀ ਦੇਖਭਾਲ ਕਰਦੇ ਹਨ ਅਤੇ ਬੱਚਿਆ ਨੂੰ ਸੁਰੱਖਿਅਤ ਘਰੇ ਛੱਡਦੇ ਹਨ ¢