16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਣ ਵਾਲੀ ਲੇਡੀ ਆਟੋ ਗੈਂਗ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 05-05-2026
ਬਠਿੰਡਾ, 4 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਸਵਾਰੀਆਂ ਨੂੰ ਡਰਾ-ਧਮਕਾ ਕੇ ਲੁੱਟਣ ਦੇ ਮਾਮਲੇ 'ਚ ਪੁਲਿਸ ਨੇ ਇਕ ਅਜਿਹੀ ਆਟੋ ਗੈਂਗ ਦੀ ਸਰਗਨਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਜੋ ਪਿਛਲੇ ਕਈ ਦਿਨਾਂ ਤੋਂ ਸ਼ਹਿਰ 'ਚ ਲੁੱਟ-ਖੋਹ ਅਤੇ ਹਮਲੇ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀ ਸੀ | ਪੁਲਿਸ ਨੇ ਇਹ ਕਾਰਵਾਈ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਅਤੇ ਪੀੜ੍ਹਤ ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ | ਹਾਲਾਂਕਿ ਉਸ ਨੂੰ ਅਜੇ ਤੱਕ ਗਿ੍ਫ਼ਤਾਰ ਨਹੀ ਕੀਤਾ ਗਿਆ ਹੈ | ਗੁਰੂ ਨਾਨਕ ਪੁਰਾ ਮੁਹੱਲਾ ਦੇ ਰਹਿਣ ਵਾਲੇ ਸਤਪਾਲ ਸਿੰਗਲਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਆਟੋ ਚਾਲਕ ਪੂਜਾ ਸ਼ਰਮਾ ਨਾਮਕ ਔਰਤ ਭੋਲੇ-ਭਾਲੇ ਯਾਤਰੀਆਂ ਨੂੰ ਆਪਣੇ ਜਾਲ ਵਿਚ ਫਸਾ ਕੇ ਉਨ੍ਹਾਂ ਤੋਂ ਪੈਸੇ ਲੁੱਟਦੀ ਹੈ, ਜਦੋਂ ਕੋਈ ਯਾਤਰੀ ਉਸ ਨੂੰ ਪੈਸੇ ਦੇਣ ਤੋਂ ਮਨ੍ਹਾਂ ਕਰਦਾ ਹੈ ਤਾਂ ਉਹ ਉਨ੍ਹਾਂ 'ਤੇ ਛੇੜਛਾੜ ਦਾ ਦੋਸ਼ ਲਗਾਉਂਦੀ ਹੈ ਅਤੇ ਮਾਰਕੁਟਾਈ ਕਰਦੀ ਹੈ | 2 ਮਈ ਨੂੰ ਇਸ ਘਟਨਾ ਨਾਲ ਸੰਬੰਧਿਤ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਜਿਸ ਮਗਰੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ | ਜਾਂਚ ਅਧਿਕਾਰੀ ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਅਤੇ ਵੀਡੀਓ ਦੇ ਆਧਾਰ 'ਤੇ ਪੁਰਾਣਾ ਥਾਣਾ ਬਠਿੰਡਾ ਵਾਸੀ ਪੂਜਾ ਸ਼ਰਮਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਉਕਤ ਮੁਲਜ਼ਮ ਅਜੇ ਫਰਾਰ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਾਹਨਾਂ ਸੰਬੰਧੀ ਬੇਨਿਯਮੀਆਂ ਪਾਏ ਜਾਣ 'ਤੇ ਵਾਹਨ ਹੋਣਗੇ ਜ਼ਬਤ- ਡੀ.ਸੀ. ਅਗਲੀ ਖ਼ਬਰ ਜੈ ਸ਼ਕਤੀ ਆਯੁਰਵੈਦਿਕ ਹਸਪਤਾਲ ਵਲੋਂ ਪਹਿਲਾ ਖ਼ੂਨਦਾਨ ਕੈਂਪ ਲਗਾਇਆ <br/>
Ad Position 24