15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਬੁੱਧ ਰਾਮ <br/>

Ad Position 21
No active advertisement
ਅਜੀਤ ਡੈਸਕ 05-05-2026
ਬਰੇਟਾ, 4 ਮਈ (ਜੀਵਨ ਸ਼ਰਮਾ)- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬਾ ਸਰਕਾਰ ਵਲੋਂ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਇੱਕ-ਇੱਕ ਪਿੰਡ 'ਚ ਨਵੇਂ ਬਣੇ ਖੇਡ ਮੈਦਾਨਾਂ ਦੇ ਆਨਲਾਈਨ ਉਦਘਾਟਨ ਕੀਤੇ ਗਏ ਹਨ, ਜਿਸ ਤਹਿਤ ਪਿੰਡ ਭਾਵਾ ਦੇ ਖੇਡ ਮੈਦਾਨ ਦਾ ਉਦਘਾਟਨ ਕਰ ਕੇ ਨੌਜਵਾਨਾਂ ਦੇ ਸਪੁਰਦ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਪਿੰਡ ਭਾਵਾ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚ ਧੱਕਿਆ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਚੋਣਾਂ ਮੌਕੇ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਅਤੇ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ | ਇਸ ਮੌਕੇ ਸਰਪੰਚ ਬਿੱਕਰ ਸਿੰਘ ਭਾਵਾ, ਗੁਰਦੀਪ ਸਿੰਘ ਦਿਆਲਪੁਰਾ, ਸਰਪੰਚ ਰਜਿੰਦਰ ਕੁਮਾਰ ਗੋਬਿੰਦਪੁਰਾ, ਲਲਿਤ ਕੁਮਾਰ ਬਰੇਟਾ, ਕੇਸਰ ਸਿੰਘ ਧਰਮਪੁਰਾ, ਬਲਜਿੰਦਰ ਕੁਮਾਰ ਬੁਢਲਾਡਾ, ਗੋਰਾ ਸਿੰਘ ਧਰਮਪੁਰਾ, ਨਿੱਕਾ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਨਕੱਈ <br/> ਅਗਲੀ ਖ਼ਬਰ ਸਕੂਲੀ ਵਾਹਨਾਂ ਸੰਬੰਧੀ ਬੇਨਿਯਮੀਆਂ ਪਾਏ ਜਾਣ 'ਤੇ ਵਾਹਨ ਹੋਣਗੇ ਜ਼ਬਤ- ਡੀ.ਸੀ.
Ad Position 24