15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਨਕੱਈ <br/>

Ad Position 21
No active advertisement
ਅਜੀਤ ਡੈਸਕ 05-05-2026
ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵੱਖ-ਵੱਖ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਹੈ | ਇਹ ਪ੍ਰਗਟਾਵਾ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕੀਤਾ | ਉਹ ਵਿਸ਼ੇਸ਼ ਤੌਰ 'ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਸ: ਨਕੱਈ ਨੇ ਕਿਹਾ ਕਿ ਭਾਜਪਾ ਨੇ ਮਹੱਤਵਪੂਰਨ ਸੂਬਿਆਂ ਵਿਚ ਜਿੱਤ ਹਾਸਲ ਕਰ ਕੇ ਨਵਾਂ ਇਤਿਹਾਸ ਸਿਰਜਿਆ ਹੈ | ਉਨ੍ਹਾਂ ਆਖਿਆ ਕਿ ਇਹ ਜਿੱਤ ਸਿਰਫ਼ ਭਾਜਪਾ ਦੀ ਨਹੀਂ ਬਲਕਿ ਦੇਸ਼ ਦੇ ਲੋਕਾਂ ਦੇ ਭਰੋਸੇ ਵਿਕਾਸ ਮੁਖੀ ਪਾਲਿਸੀਆਂ ਅਤੇ ਮਜ਼ਬੂਤ ਲੀਡਰਸ਼ਿਪ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਵਾਲੀਆਂ ਯੋਜਨਾਵਾਂ ਨੇ ਆਮ ਲੋਕਾਂ ਦੇ ਦਿਲ ਜਿੱਤੇ ਹਨ, ਜਿਸ ਸਦਕਾ ਇਹ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਵਿਰੋਧੀ ਧਿਰਾਂ ਨੂੰ ਸਪਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਦੇਸ਼ ਦੀ ਜਨਤਾ ਵਿਕਾਸ ਅਤੇ ਚੰਗੇ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਹੀ ਤਰਜੀਹ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਬਦਲਾਅ ਦੀ ਉਡੀਕ ਕਰ ਰਹੇ ਹਨ ਅਤੇ 2027 ਦੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੱਡੀ ਜਿੱਤ ਦਿਵਾਉਣ ਲਈ ਤਿਆਰ ਹਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਣਾਂਵਾਲੀ ਨੇ ਸਰਦੂਲੇਵਾਲਾ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਬੁੱਧ ਰਾਮ <br/>
Ad Position 24