ਜੋਗਾ, 4 ਮਈ (ਵਿ.ਪ੍ਰਤੀ)- ਮਾਈ ਭਾਗੋ ਸੰਸਥਾ ਰੱਲਾ ਵਿਖੇ ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਅਗਵਾਈ ਹੇਠ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਆਖ਼ਰੀ ਸਮੈਸਟਰਾਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਗਿੱਧਾ, ਭੰਗੜਾ, ਗੀਤ-ਸੰਗੀਤ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ 'ਮਿਸ/ਮਿਸਟਰ ਫੇਅਰਵੈੱਲ' ਵਰਗੇ ਖ਼ਿਤਾਬਾਂ ਲਈ ਮੁਕਾਬਲੇ ਕਰਵਾਏ ਗਏ | ਜੂਨੀਅਰ ਵਿਦਿਆਰਥੀਆਂ ਵਲੋਂ ਆਖ਼ਰੀ ਸਮੈਸਟਰਾਂ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਅਤੇ ਸਕੂਲ ਪਿ੍ੰਸੀਪਲ ਸਵਿਤਾ ਕਾਠ ਨੇ ਵਿਦਿਆਰਥੀਆਂ ਨੂੰ ਆਪਣੀ ਅਗਲੀ ਪੜ੍ਹਾਈ ਜਾਰੀ ਰੱਖਣ, ਮਿਹਨਤ ਤੇ ਇਮਾਨਦਾਰੀ ਨਾਲ ਆਪਣੀ ਮੰਜ਼ਿਲ ਨੂੰ ਪ੍ਰਾਪਤ ਕਰਨ ਅਤੇ ਸਮਾਜ 'ਚ ਚੰਗੇ ਨਾਗਰਿਕ ਵਜੋਂ ਭੂਮਿਕਾ ਨਿਭਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋ. ਸ਼ਰਨਜੀਤ ਸਿੰਘ, ਬੇਅੰਤ ਕੌਰ, ਲਵਪ੍ਰੀਤ ਕੌਰ, ਕੁਲਜੀਤ ਕੌਰ ਆਦਿ ਹਾਜ਼ਰ ਸਨ |