15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਵਲੋਂ ਪਿੰਡ ਭੈਣੀ ਬਾਘਾ ਵਿਖੇ ਖੇਡ ਮੈਦਾਨ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 05-05-2026
ਮਾਨਸਾ, 4 ਮਈ (ਸ.ਰਿ.)- ਸੂਬੇ ਨੂੰ ਖੇਡਾਂ ਦੇ ਨਕਸ਼ੇ 'ਤੇ ਮੋਹਰੀ ਬਣਾਉਣ ਅਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਗਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਪਿੰਡ ਭੈਣੀ ਬਾਘਾ ਵਿਖੇ 29.10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦਾ ਮੁੱਖ ਟੀਚਾ ਪਿੰਡਾਂ 'ਚ ਅਤਿ-ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜ ਸਕਣ | ਉਨ੍ਹਾਂ ਕਿਹਾ ਕਿ ਖੇਡ ਮੈਦਾਨ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਯੋਗਤਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰੇਗਾ | ਸਮਾਗਮ ਦੌਰਾਨ ਵਿਧਾਇਕ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਜ਼ੋਰਦਾਰ ਵਿਰੋਧ <br/> ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>
Ad Position 24