15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਕਿਯੂ (ਡਕੌਂਦਾ) ਵਲੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਜ਼ੋਰਦਾਰ ਵਿਰੋਧ <br/>

Ad Position 21
No active advertisement
ਅਜੀਤ ਡੈਸਕ 05-05-2026
ਮਾਨਸਾ, 4 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸਰਕਾਰ ਵਲੋਂ ਕਣਕ ਦੀ ਖ਼ਰੀਦ ਬੰਦ ਕਰਨ ਸਬੰਧੀ ਦਿੱਤੇ ਬਿਆਨ ਕਾਰਨ ਕਿਸਾਨਾਂ 'ਚ ਗ਼ੁੱਸੇ ਦੀ ਲਹਿਰ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਹਿਲਾਂ ਸਰਕਾਰ ਵਲੋਂ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰਨ ਦੇ ਬਿਆਨ ਦੀ ਫੂਕ ਨਿਕਲੀ ਅਤੇ ਫਿਰ ਖ਼ਰੀਦ ਨਾ ਹੋਣ ਕਾਰਨ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ 17 ਅਪ੍ਰੈਲ ਨੂੰ ਪੰਜਾਬ 'ਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਕੀਤੇ ਐਲਾਨ ਮਗਰੋਂ ਸਰਕਾਰ ਹਰਕਤ 'ਚ ਆਈ | 20 ਅਪ੍ਰੈਲ ਨੂੰ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ ਕਣਕ ਵੇਚਣ ਲਈ ਮਹੀਨੇ ਤੋਂ ਖ਼ਰੀਦ ਕੇਂਦਰਾਂ 'ਚ ਖੱਜਲ ਖੁਆਰ ਹੋ ਰਹੇ ਹਨ, ਉੱਪਰੋਂ ਸਰਕਾਰ ਵਲੋਂ ਕਿਸਾਨਾਂ ਨੂੰ ਸਿਰਫ਼ 2 ਦਿਨ ਦੀ ਸਰਕਾਰੀ ਖ਼ਰੀਦ ਕਰਨ ਦਾ ਦਿੱਤਾ ਬਿਆਨ ਅਤੀ ਨਿੰਦਣਯੋਗ ਹੈ | ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਖ਼ਰੀਦ ਜਾਰੀ ਰੱਖੀ ਜਾਵੇਗੀ | ਕਿਸਾਨ ਆਗੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਣਕ ਦੀ ਖ਼ਰੀਦ ਬੰਦ ਕੀਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸਿਕੰਦਰ ਸਿੰਘ, ਕਾਕਾ ਸਿੰਘ, ਲਾਭ ਸਿੰਘ, ਰੂਪ ਸ਼ਰਮਾ, ਵਰਿਆਮ ਸਿੰਘ, ਸੇਵਕ ਸਿੰਘ, ਜਗਸੀਰ ਸਿੰਘ, ਪ੍ਰਗਟ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅੱਜ ਤੋਂ -ਡੀ. ਸੀ. ਅਗਲੀ ਖ਼ਬਰ ਵਿਧਾਇਕ ਵਲੋਂ ਪਿੰਡ ਭੈਣੀ ਬਾਘਾ ਵਿਖੇ ਖੇਡ ਮੈਦਾਨ ਦਾ ਉਦਘਾਟਨ <br/>
Ad Position 24