16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੰਜਾਬ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੋ ਰਿਹੈ-ਰਾਮਪੁਰਾ <br/>

Ad Position 21
No active advertisement
ਅਜੀਤ ਡੈਸਕ 05-05-2026
ਮੂਣਕ, 4 ਮਈ (ਵਰਿੰਦਰ ਭਾਰਦਵਾਜ) - ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਮੂਣਕ ਵਿਖੇ ਲਹਿਰਾਗਾਗਾ ਹਲਕੇ ਦੇ ਆਗੂਆਂ ਅਤੇ ਯੂਥ ਵਿੰਗ ਨਾਲ ਇੱਕ ਮਹੱਤਵ ਪੂਰਨ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸਤਿਨਾਮ ਸਿੰਘ ਰੱਤੋਕੇ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਨ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ, ਨੌਜਵਾਨਾਂ ਨੂੰ ਗੈਂਗਸਟਰ ਕਹਿ ਕੇ ਮਾਰਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਸਲਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਕਾਬੂ ਤੋਂ ਬਾਹਰ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਖੜ੍ਹਾ ਰਹੇਗਾ ਅਤੇ ਹਰ ਤਰ੍ਹਾਂ ਦੀ ਅਨਿਆਇਕ ਕਾਰਵਾਈ ਦਾ ਡਟ ਕੇ ਵਿਰੋਧ ਕਰੇਗਾ | ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਦੇ ਮੁੱਦਿਆਂ ਨੂੰ ਉਠਾ ਕੇ ਇੱਕ ਮਜ਼ਬੂਤ ਵਿਕਲਪ ਦੇ ਰੂਪ ਵਿਚ ਸਾਹਮਣੇ ਆਵੇਗੀ | ਇਸ ਮੌਕੇ ਜਥੇਦਾਰ ਸਤਿਗੁਰ ਸਿੰਘ ਗੋਬਿੰਦਪੁਰਾ ਜਵਾਰਵਾਲਾ ਸਰਕਲ ਲਹਿਰਾ, ਸ. ਨਾਜਰ ਸਿੰਘ (ਹਲਕਾ ਯੂਥ ਸੀਨੀਅਰ ਮੀਤ ਪ੍ਰਧਾਨ), ਬੀਬੀ ਰਣਜੀਤ ਕੌਰ ਲਹਿਲ ਕਲਾਂ (ਸਰਕਲ ਪ੍ਰਧਾਨ ਲਹਿਰਾ ਗਾਗਾ ਇਸਤਰੀ ਵਿੰਗ) ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ 15 ਮਈ ਨੂੰ ਲੋਕ ਸਭਾ ਹਲਕਾ ਸੰਗਰੂਰ ਅਧੀਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਣ ਵਾਲੀ ਮੀਟਿੰਗ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਤੇ ਆਗੂਆਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਨੈਬ ਸਿੰਘ ਰਾਮਪੁਰਾ, ਬਹਾਦਰ ਸਿੰਘ ਭਸੌੜ, ਸਤਿਨਾਮ ਸਿੰਘ ਰੱਤੋਕੇ, ਪ੍ਰਗਟ ਸਿੰਘ ਗਾਗਾ ਹਲਕਾ ਇੰਚਾਰਜ ਲਹਿਰਾ ਗਾਗਾ, ਕੁਲਦੀਪ ਸਿੰਘ ਭੂਟਾਲ ਖੁਰਦ ਹਲਕਾ ਯੂਥ ਪ੍ਰਧਾਨ ਲਹਿਰਾ ਗਾਗਾ, ਮਨਪ੍ਰੀਤ ਸਿੰਘ ਭੂਟਾਲ ਖੁਰਦ, ਨਾਜਰ ਸਿੰਘ ਲਹਿਲ ਕਲਾਂ, ਰਾਜੂ ਕਰਨੜੀ, ਕਰਮਜੀਤ ਸਿੰਘ ਗੋਬਿੰਦਪੁਰਾ ਜਵਾਰ ਵਾਲਾ, ਬੇਅੰਤ ਸਿੰਘ ਪਤਲੂ ਸਿੰਘ ਮੂਣਕ, ਜਗਤਾਰ ਸਿੰਘ ਸਲੇਮਗੜ੍ਹ, ਬਲਦੇਵ ਸਿੰਘ, ਸਤਿਗੁਰ ਸਿੰਘ ਪਿੰਡ ਗੋਵਿੰਦਪੁਰਾ ਜਵਾਰ ਵਾਲਾ ਸਰਕਲ ਪ੍ਰਧਾਨ ਆਦਿ ਪਾਰਟੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਸਾਇੰਸ ਦੀਆਂ ਕਲਾਸਾਂ ਸ਼ੁਰੂ ਅਗਲੀ ਖ਼ਬਰ ਸਵਰਗਵਾਸੀ ਮਾਸਟਰ ਦਵਿੰਦਰ ਕੁਮਾਰ ਬਾਂਸਲ ਦੀ ਯਾਦ ਵਿੱਚ ਲਗਾਇਆ ਖ਼ੂਨਦਾਨ ਕੈਂਪ <br/>
Ad Position 24