ਬਠਿੰਡਾ, 4 ਮਈ (ਪ. ਪ): ਨਗਰ ਨਿਗਮ ਬਠਿੰਡਾ ਵਿਚ ਘਪਲਿਆਂ ਅਤੇ ਗੜਬੜੀਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਇੱਕ ਵਿਅਕਤੀ ਵਲੋਂ ਕੁਝ ਦਿਨ ਪਹਿਲਾਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਜੋਂ ਕਿ ਭਾਵੇਂ ਹਸਪਤਾਲ 'ਚ ਜੇਰੇ ਇਲਾਜ ਹੈ, ਪਰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਐੱਸ.ਐੱਸ.ਪੀ ਦਫ਼ਤਰ ਪਹੁੰਚ ਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ | ਇਸ ਮਾਮਲੇ ਸੰਬੰਧੀ ਦੀਪਕ ਪਰੋਚਾ ਨੇ ਦੱਸਿਆ ਕਿ ਨਗਰ ਨਿਗਮ ਪਿਛਲੇ ਲੰਬੇ ਸਮੇਂ ਤੋਂ ਕਥਿਤ ਬੇਨਿਯਮੀਆਂ ਅਤੇ ਘਪਲਿਆਂ ਨੂੰ ਲੈ ਕੇ ਅਰਜੁਨ ਸਿੰਘ ਹੋਲੂ ਵਲੋਂ ਵੀਡਿਓ ਬਣਾਈ ਗਈ ਸੀ, ਪਰ ਨਿਗਮ ਦੇ ਕੁਝ ਅਧਿਕਾਰੀਆਂ ਵਲੋਂ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਤਣਾਅ ਵਿਚ ਸੀ ਅਤੇ ਉਸ ਨੇ ਇਹ ਕਦਮ ਚੁੱਕਿਆ | ਪਰਿਵਾਰ ਨੇ ਪ੍ਰਸ਼ਾਸਨ ਅਤੇ ਸੰਬੰਧਿਤ ਅਧਿਕਾਰੀਆਂ 'ਤੇ ਵੀ ਗੰਭੀਰ ਦੋਸ਼ ਲਗਾਏ ਕਿ ਜੇ ਸਮੇਂ ਸਿਰ ਉਨ੍ਹਾਂ ਦੀ ਗੱਲ ਸੁਣੀ ਜਾਂਦੀ ਤਾਂ ਇਹ ਹਾਲਾਤ ਪੈਦਾ ਨਾ ਹੁੰਦੇ | ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ |