16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਵਲੋਂ ਮਨੀਸ਼ ਸਿਸੋਦੀਆ ਤੇ ਸਰਕਾਰੀ ਨੁਮਾਇੰਦਿਆਂ ਖ਼ਿਲਾਫ਼ ਕਾਰਵਾਈ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 05-05-2026
ਬਠਿੰਡਾ, 4 ਮਈ (ਸਿਵੀਆਂ): ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਸਰਕਾਰ ਦੇ ਕੁਝ ਨੁਮਾਇੰਦਿਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦਾ ਮਾਮਲਾ ਗਰਮਾ ਗਿਆ ਹੈ, ਜਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਭੇਜ ਕੇ ਉਕਤਾਨ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਪੰਜਾਬ ਦੇ ਸੂਬਾ ਉੱਪ-ਪ੍ਰਧਾਨ ਜਗਦੀਪ ਸਿੰਘ ਗਹਿਰੀ ਅਤੇ ਬਠਿੰਡਾ ਸ਼ਹਿਰੀ ਪ੍ਰਧਾਨ ਨਾਜ਼ਮ ਸਿੰਘ ਉਰਫ਼ ਰੌਸ਼ਨ ਗਿਆਨਾ ਨੇ ਦੋਸ਼ ਲਗਾਉਂਦੇ ਹੋਏ ਕਿ ਜਲੰਧਰ ਦੀ ਇਕ ਯੂਨੀਵਰਸਿਟੀ ਵਿਚ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਦੌਰਾਨ ਦੇਸ਼ ਦੇ ਮਹਾਨ ਰਹਿਬਰਾਂ ਡਾ. ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫ਼ੋਟੋਜ਼ ਨੂੰ ਪੈਰਾਂ ਵਿਚ ਰੋਲ ਕੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਅਤੇ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਪੈਰੋਕਾਰਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ | ਅਕਾਲੀ ਆਗੂਆਂ ਨੇ ਰਾਜਪਾਲ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਮਨੀਸ਼ ਸਿਸੋਦੀਆ ਅਤੇ ਸਬੰਧਤ ਸਰਕਾਰੀ ਨੁਮਾਇੰਦਿਆਂ ਖ਼ਿਲਾਫ਼ ਐੱਸ.ਸੀ. ਐਕਟ ਅਤੇ ਹੋਰ ਬਣਦੀਆਂ ਧਾਰਾਵਾਂ ਤਹਿਤ ਤੁਰੰਤ ਮਾਮਲਾ ਦਰਜ ਕੀਤਾ ਜਾਵੇ, ਨਹੀਂ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸ.ਸੀ. ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ 'ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਵਲੋਂ ਸੰਘਰਸ਼ ਵਿੱਢਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ ਅਗਲੀ ਖ਼ਬਰ ਮਾਮਲਾ ਨਿਗਮ 'ਚ ਘਪਲਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ-ਐੱਸ.ਐੱਸ.ਪੀ ਕੋਲ ਇਨਸ...
Ad Position 24