10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਗੁਰਪ੍ਰੀਤ ਕਾਂਗੜ ਅਤੇ ਮਲੂਕਾ ਨੇ ਮਨਜੀਤ ਬਿੱਟੀ ਨਾਲ ਦੁੱਖ ਸਾਂਝਾ ਕੀਤਾ <br/>

Ad Position 21
No active advertisement
ਅਜੀਤ ਡੈਸਕ 06-05-2026
ਰਾਮਪੁਰਾ ਫੂਲ, 5 ਮਈ (ਹੇਮੰਤ ਕੁਮਾਰ ਸ਼ਰਮਾ)- ਸਥਾਨਕ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਰਾਜਸੀ ਆਗੂ ਮਨਜੀਤ ਸਿੰਘ ਬਿੱਟੀ ਸੇਲਬਰਾਹੀਆ ਨਾਲ ਦੁੱਖ ਸਾਂਝਾ ਕਰਨ ਲਈ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ¢ ਪਿਛਲੇ ਦਿਨੀਂ ਮਨਜੀਤ ਸਿੰਘ ਬਿੱਟੀ ਦੇ ਮਾਤਾ ਸੁਖਦੇਵ ਕੌਰ ਦਾ ਦਿਹਾਂਤ ਹੋ ਗਿਆ ਸੀ¢ ਇਸ ਮੌਕੇ ਰਾਜਾ ਵੜਿੰਗ ਅਤੇ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆਂ ਦੇ ਹਰ ਰਿਸ਼ਤੇ ਤੋਂ ਵੱਡਾ ਅਤੇ ਅਨਮੋਲ ਹੁੰਦਾ ਹੈ¢ ਮਾਂ ਆਪਣੇ ਬੱਚਿਆਂ ਦੀ ਪਰਵਰਿਸ਼ ਅਤੇ ਖ਼ੁਸ਼ਹਾਲੀ ਲਈ ਸਾਰੀ ਉਮਰ ਨਿਸ਼ਕਾਮ ਭਾਵਨਾ ਨਾਲ ਸਮਰਪਿਤ ਰਹਿੰਦੀ ਹੈ¢ ਆਗੂਆਂ ਕਿਹਾ ਕਿ ਮਾਤਾ ਸੁਖਦੇਵ ਕੌਰ ਬਹੁਤ ਹੀ ਨੇਕ ਦਿਲ, ਧਾਰਮਿਕ ਵਿਚਾਰਾਂ ਵਾਲੀ ਅਤੇ ਮਿਲਣਸਾਰ ਸ਼ਖ਼ਸੀਅਤ ਸਨ¢ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ¢ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂ ਸਾਹਿਬਾਨ ਮਨਜੀਤ ਬਿੱਟੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਵੱਡੀ ਗਿਣਤੀ 'ਚ ਪੁੱਜ ਰਹੇ ਹਨ¢ ਪਰਿਵਾਰ ਵਲੋਂ ਦੱਸਿਆ ਗਿਆ ਕਿ ਮਰਹੂਮ ਮਾਤਾ ਸੁਖਦੇਵ ਕÏਰ ਨਮਿਤ ਸ਼ਰਧਾਂਜਲੀ ਸਮਾਗਮ 7 ਮਈ ਨੂੰ ਪਿੰਡ ਸੇਲਬਰਾਹ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕਾਂਗਰਸ ਦੀ ਪਟੀਸ਼ਨ 'ਤੇ ਲਿਆ ਨੋਟਿਸ ਅਗਲੀ ਖ਼ਬਰ ਸਪੋਰਟਕਿੰਗ ਵਰਕਰ ਯੂਨੀਅਨ ਜੀਦਾ ਅਤੇ ਭਰਾਤਰੀ ਜਥੇਬੰਦੀਆਂ ਦਾ ਵਫ਼ਦ ਕਿਰਤ ਵਿਭਾਗ ਦੇ ਸਹਾਇਕ ਕਮਿਸ਼ਨਰ ਨੂੰ ਮਿਲਿਆ
Ad Position 24