18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 07-05-2026
ਗੋਨਿਆਣਾ, 6 ਮਈ (ਲਛਮਣ ਦਾਸ ਗਰਗ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਤੋਂ ਪੂਰੇ ਪੰਜਾਬ ਵਿਚ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ | ਇਸੇ ਲੜੀ ਤਹਿਤ ਸਫ਼ਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਗੋਨਿਆਣਾ ਮੰਡੀ ਦੇ ਸਮੂਹ ਸਫ਼ਾਈ ਸੇਵਕਾਂ ਨੇ ਵੀ ਅੱਜ ਤੋਂ ਅਣਮਿੱਥੇ ਸਮੇਂ ਲਈ ਹੜ੍ਹਤਾਲ ਕਰ ਦਿੱਤੀ ਹੈ, ਉਕਤ ਹੜ੍ਹਤਾਲ ਦੌਰਾਨ ਸਫ਼ਾਈ ਸੇਵਕਾਂ ਦੁਆਰਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ | ਉਕਤ ਯੂਨੀਅਨ ਦੇ ਪ੍ਰਧਾਨ ਮਨੋਜ ਕੁਮਾਰ ਅਤੇ ਸੈਕਟਰੀ ਸੁਨੀਲ ਕੁਮਾਰ ਨੇ ਕਿਹਾ ਹੈ ਕਿ ਜਿੰਨੀ ਦੇਰ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਹੀਂ ਮੰਨਦੀ, ਉਨ੍ਹਾਂ ਚਿਰ ਹੜ੍ਹਤਾਲ ਜਾਰੀ ਰਹੇਗੀ | ਉਕਤ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਕੱਚੇ ਕਾਮਿਆਂ ਨੂੰ ਬਿਨ੍ਹਾਂ ਸ਼ਰਤ ਪੱਕਾ ਕਰੇ, ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਠੇਕੇਦਾਰੀ ਨੂੰ ਪੱਕੇ ਤੌਰ 'ਤੇ ਬੰਦ ਕੀਤਾ ਜਾਵੇ ਅਤੇ ਸਮੇਂ-ਸਮੇਂ ਮੁਲਾਜ਼ਮਾਂ ਨੂੰ 5 ਤਰੀਕ ਤੱਕ ਤਨਖਾਹ ਦਿੱਤੀ ਜਾਇਆ ਕਰੇ | ਇਸ ਤੋਂ ਇਲਾਵਾ ਬੀਟਾ ਮੁਤਾਬਕ ਸਫ਼ਾਈ ਸੇਵਕਾਂ ਦੀ ਨਵੀਂ ਭਰਤੀ ਕੀਤੀ ਜਾਵੇ | ਇਸ ਤੋਂ ਇਲਾਵਾ ਵੀ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੋਨਿਆਣਾ ਸਫ਼ਾਈ ਸੇਵਕ ਯੂਨੀਅਨ ਦੇ ਅਨੇਕਾਂ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਆਪਣੀਆਂ ਜਾਇਜ਼ ਮੰਗਾਂ ਲਈ ਨਗਰ ਕੌਂਸਲ ਦਫ਼ਤਰ ਵਿਖੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਪੀ.ਏ.ਸੀ. ਮੈਂਬਰਾਂ ਵਲੋਂ ਬੁੱਢੇ ਦਰਿਆ ਦੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਲੈ ਕੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਮੀਟਿੰ...
Ad Position 24