18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਿਸਾਨ 1 ਮਈ ਤੋਂ 15 ਜੂਨ ਤੱਕ ਪੋਰਟਲ 'ਤੇ ਕਰਵਾਉਣ ਰਜਿਸਟਰੇਸ਼ਨ

Ad Position 21
No active advertisement
ਅਜੀਤ ਡੈਸਕ 07-05-2026
ਬਠਿੰਡਾ, 6 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਝੋਨੇ ਦੀ ਸਿੱਧੀ ਬਿਜਾਈ ਰਾਹੀਂ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਵਿੱਤੀ ਮੱਦਦ ਦਿੱਤੀ ਜਾ ਰਹੀ ਹੈ | ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਸਕੀਮ ਦਾ ਲਾਹਾ ਲੈਣ ਲਈ ਕਿਸਾਨ ਆਪਣੀ ਰਜਿਸਟਰੇਸ਼ਨ 01 ਮਈ ਤੋਂ 15 ਜੂਨ ਤੱਕ ਵੈੱਬ ਪੋਰਟਲ 'ਤੇ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 15-20 ਫ਼ੀਸਦੀ ਪਾਣੀ ਦੀ ਬੱਚਤ ਦੇ ਨਾਲ-ਨਾਲ ਜ਼ਮੀਨ ਵਿਚ ਪਾਣੀ ਦਾ ਰਿਚਾਰਜ਼, ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ 10-12 ਪ੍ਰਤੀਸ਼ਤ ਵਧੇਰੇ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਆਧਾਰ ਕਾਰਡ ਅਤੇ ਰਜਿਸਟਰਡ ਮੋਬਾਇਲ ਨੰਬਰ ਨਾਲ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ | ਕਿਸਾਨਾਂ ਦੇ ਨਿੱਜੀ ਅਤੇ ਬੈਂਕ ਦੇ ਵੇਰਵੇ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਤੋਂ ਲਏ ਜਾਣਗੇ | ਝੋਨੇ ਦੀ ਬਿਜਾਈ ਬਾਰੇ ਵਧੇਰੇ ਤਕਨੀਕੀ ਅਤੇ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਸਰਕਲ/ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ ਵਿੱਤੀ ਮਦਦ... ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਨੂੰ ਦੋਹਰੇ ਜਨਮ ਪ੍ਰਮਾਣ ਪੱਤਰ ਬਣਾਉਣ ਲਈ ਕੀਤਾ ਜਾ ਰਿਹਾ ਮਜਬੂਰ- ਜੀ. ਟੀ. ਯੂ.
Ad Position 24