18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ ਵਿੱਤੀ ਮਦਦ

Ad Position 21
No active advertisement
ਅਜੀਤ ਡੈਸਕ 07-05-2026
ਬਠਿੰਡਾ, 6 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਝੋਨੇ ਦੀ ਸਿੱਧੀ ਬਿਜਾਈ ਰਾਹੀਂ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਵਿੱਤੀ ਮੱਦਦ ਦਿੱਤੀ ਜਾ ਰਹੀ ਹੈ | ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਸਕੀਮ ਦਾ ਲਾਹਾ ਲੈਣ ਲਈ ਕਿਸਾਨ ਆਪਣੀ ਰਜਿਸਟਰੇਸ਼ਨ 01 ਮਈ ਤੋਂ 15 ਜੂਨ ਤੱਕ ਵੈੱਬ ਪੋਰਟਲ 'ਤੇ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 15-20 ਫ਼ੀਸਦੀ ਪਾਣੀ ਦੀ ਬੱਚਤ ਦੇ ਨਾਲ-ਨਾਲ ਜ਼ਮੀਨ ਵਿਚ ਪਾਣੀ ਦਾ ਰਿਚਾਰਜ਼, ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ 10-12 ਪ੍ਰਤੀਸ਼ਤ ਵਧੇਰੇ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਆਧਾਰ ਕਾਰਡ ਅਤੇ ਰਜਿਸਟਰਡ ਮੋਬਾਇਲ ਨੰਬਰ ਨਾਲ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ | ਕਿਸਾਨਾਂ ਦੇ ਨਿੱਜੀ ਅਤੇ ਬੈਂਕ ਦੇ ਵੇਰਵੇ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਤੋਂ ਲਏ ਜਾਣਗੇ | ਝੋਨੇ ਦੀ ਬਿਜਾਈ ਬਾਰੇ ਵਧੇਰੇ ਤਕਨੀਕੀ ਅਤੇ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਸਰਕਲ/ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ 10 ਨੂੰ ਅਗਲੀ ਖ਼ਬਰ ਕਿਸਾਨ 1 ਮਈ ਤੋਂ 15 ਜੂਨ ਤੱਕ ਪੋਰਟਲ 'ਤੇ ਕਰਵਾਉਣ ਰਜਿਸਟਰੇਸ਼ਨ
Ad Position 24