ਬਠਿੰਡਾ, 6 ਮਈ (ਵਲ੍ਹਾਣ)- ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਬਠਿੰਡਾ ਦੇ ਪੂਜਾਂ ਵਾਲਾ ਮੁਹੱਲਾ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਇਲਾਕੇ ਦੇ ਕਰੀਬ 50 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ¢ ਇਹ ਪ੍ਰੋਗਰਾਮ ਮਹਿਲਾ ਵਿੰਗ ਦੀ ਆਗੂ ਹਰਮਨ ਸ਼ਰਮਾ ਦੀ ਅਗਵਾਈ ਵਿਚ ਕੀਤਾ ਗਿਆ¢ ਇਸ ਮੌਕੇ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ¢ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੀਆਂ ਗਈਆਂ ਗਰੰਟੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ¢ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਸਿਰਫ਼ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਸੰਭਵ ਹੈ, ਕਿਉਂਕਿ ਉਹ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦੇ ਹਨ¢ ਕਾਂਗਰਸ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੱਤਾ ਵਿਚ ਰਹਿੰਦਿਆਂ ਪੰਜਾਬ ਨੂੰ ਨੁਕਸਾਨ ਹੀ ਪਹੁੰਚਾਇਆ ਹੈ ਅਤੇ ਹਰ ਵਾਰ ਸ਼ਾਂਤੀ ਭੰਗ ਹੋਈ ਹੈ¢ ਪਾਰਟੀ ਦੇ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਬਲਵਿੰਦਰ ਕੌਰ, ਐਸ.ਸੀ ਵਿੰਗ ਦੇ ਪ੍ਰਧਾਨ ਰੌਸ਼ਨ ਗਿਆਨਾ ਤੋਂ ਇਲਾਵਾ ਹਰਤਾਰ ਸਿੰਘ, ਹਰਮਨ ਰਿੰਕਾ, ਜਗਜੀਤ ਸਿੰਘ ਭੁੱਲਰ, ਸੁਮਿਤ ਕੁਮਾਰ ਬਿੰਟਾ, ਰਵੀ ਢੱਲਾ ਅਤੇ ਮੋਨੂ ਸ਼ਰਮਾ ਸਮੇਤ ਹੋਰ ਆਗੂ ਵੀ ਮੌਜੂਦ ਸਨ |