ਕੋਟਫੱਤਾ, 6 ਮਈ (ਰਣਜੀਤ ਸਿੰਘ ਬੁੱਟਰ)- ਨਗਰ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਸਰਗਰਮੀਆਂ ਵਿਚ ਤੇਜ਼ੀ ਲਿਆਉਂਦੇ ਹੋਏ ਪਿੰਡ ਕੋਟਸ਼ਮੀਰ ਵਿਖੇ ਮੀਟਿੰਗ ਕੀਤੀ ਗਈ¢ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੋਟਸ਼ਮੀਰ ਚੋਣਾਂ ਨੂੰ ਲੈਣ ਕੇ ਭਾਜਪਾ ਵਲੋਂ ਨਿਯੁਕਤ ਕੀਤੇ ਇੰਚਾਰਜ ਗੁਰਜੀਤ ਸਿੰਘ ਮਾਨ ਅਤੇ ਸ਼ਹਿਰੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਨਗਰ ਪੰਚਾਇਤ ਕੋਟਸ਼ਮੀਰ ਦੇ 13 ਵਾਰਡਾਂ ਵਿਚੋਂ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜੋ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ 10 ਸਾਲਾਂ ਕਾਰਜਕਾਲ ਵਿਚ ਕੀਤੇ ਕੰਮਾਂ ਦੇ ਆਧਾਰ 'ਤੇ ਵੋਟ ਮੰਗਣਗੇ ਤੇ ਸ਼ਾਨਦਾਰ ਜਿੱਤ ਦਰਜ ਕਰਕੇ 13 ਦੀਆਂ 13 ਸੀਟਾਂ ਭਾਜਪਾ ਦੀ ਝੋਲੀ ਪਾਉਣਗੇ¢ ਗੁਰਜੀਤ ਸਿੰਘ ਮਾਨ ਨੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ¢ ਇਸ ਮÏਕੇ ਸਤਪਾਲ ਸਿੰਘ ਕੋਟਸ਼ਮੀਰ, ਸਰਕਲ ਪ੍ਰਧਾਨ ਜਗਸੀਰ ਸਿੰਘ ਅÏਲਖ ਫੂਸ ਮੰਡੀ, ਸਰਕਲ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਕੋਟਸ਼ਮੀਰ, ਸਰਜੀਤ ਸਿੰਘ ਸਮੇਤ ਹੋਰ ਕਈ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ¢