ਮੌੜ ਮੰਡੀ, 6 ਮਈ (ਗੁਰਜੀਤ ਸਿੰਘ ਕਮਾਲੂ)- ਸ੍ਰੀ ਅੰਮਿ੍ਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਅÏਜਲਾ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਰਿਹਾਇਸ਼ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ¢ ਸ. ਔਜਲਾ ਨੇ ਇਸ ਮੁਲਾਕਾਤ ਦੌਰਾਨ ਜਿੱਥੇ ਸਮੁੱਚੇ ਖ਼ਿੱਤੇ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸੰਭਾਵੀ ਯੋਜਨਾਵਾਂ ਸਬੰਧੀ ਵੀਚਾਰ ਚਰਚਾ ਕੀਤੀ ਉੇੱਥੇ ਇਲਾਕੇ ਨਾਲ ਸਬੰਧਿਤ ਕਈ ਹੋਰ ਅਹਿਮ ਮਸਲਿਆਂ ਸਬੰਧੀ ਵੀ ਵਿਚਾਰਾਂ ਕੀਤੀਆਂ¢ ਜੀਤਮਹਿੰਦਰ ਸਿੱਧੂ ਨੇ ਇਸ ਮੌਕੇ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਚ ਯਕੀਨ ਰੱਖਦੇ ਹਨ ਤੇ ਉਹ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣਗੇ¢ ਉਨ੍ਹਾਂ ਮੁਤਾਬਿਕ ਉਕਤ ਚੋਣਾਂ ਲਈ ਕਾਂਗਰਸ ਪਾਰਟੀ ਨੇ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ | ਪਾਰਟੀ ਦਾ ਇਕ ਇਕ ਆਗੂ ਤੇ ਵਰਕਰ ਚੋਣਾਂ 'ਚ ਪਾਰਟੀ ਦੀ ਜਿੱਤ ਲਈ ਹੁਣੇ ਤੋਂ ਮਿਹਨਤ ਕਰ ਰਿਹਾ ਹੈ ਜਿਸ ਦੇ ਨਤੀਜੇ ਸ਼ਾਨਦਾਰ ਨਿਕਲਣਗੇ¢ ਗੁਰਜੀਤ ਸਿੰਘ ਔਜਲਾ ਨੇ ਉਕਤ ਮੁਲਾਕਾਤ ਸਬੰਧੀ ਦੱਸਿਆ ਕਿ ਸਿੱਧੂ ਪਰਿਵਾਰ ਨਾਲ ਉਨ੍ਹਾਂ ਦੇ ਪਿਛਲੇ ਕਾਫ਼ੀ ਸਮੇਂ ਤੋਂ ਬਹੁਤ ਨਜ਼ਦੀਕੀ ਸਬੰਧ ਹਨ ਤੇ ਕਿਉਂਕਿ ਉਹ ਉਕਤ ਖ਼ਿੱਤੇ ਦੀ ਰਾਜਨੀਤੀ 'ਚ ਇਕ ਵਿਸ਼ੇਸ਼ ਮੁਕਾਮ ਰੱਖਦੇ ਹਨ | ਇਸ ਲਈ ਅੱਜ ਉਨ੍ਹਾਂ ਨਾਲ ਮੁਲਾਕਾਤ ਕਰਕੇ ਕੁਝ ਸਿਆਸੀ ਅਤੇ ਸਮਾਜਿਕ ਮਸਲਿਆਂ ਤੇ ਚਰਚਾ ਕੀਤੀ ਹੈ¢ ਔਜਲਾ ਨੇ ਇਸ ਮੌਕੇ ਦਾਅਵਾ ਕੀਤਾ ਕਿ ਕੇਰਲਾ ਤੋਂ ਬਾਅਦ ਹੁਣ ਕਾਂਗਰਸ ਪਾਰਟੀ 2027 'ਚ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਰਕਾਰ ਬਣਾਵੇਗੀ |