18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਸ਼ੇਸ਼ ਕਰੈਸ਼ ਕੋਰਸ ਆਯੋਜਿਤ <br/>

Ad Position 21
No active advertisement
ਕਰੈਸ਼ ਕੋਰਸ ਦੀ ਸਮਾਪਤੀ ਉਪਰੰਤ ਪ੍ਰਬੰਧਕਾਂ ਨਾਲ ਵਿਦਿਆਰਥੀ¢ <br/> 07-05-2026
ਤਲਵੰਡੀ ਸਾਬੋ, 6 ਮਈ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਿੰ੍ਰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ 22 ਅਪ੍ਰੈਲ ਤੋਂ 5 ਮਈ ਤੱਕ ਵਿਦਿਆਰਥਣਾਂ ਲਈ ਇਕ ਵਿਸ਼ੇਸ਼ ਕਰੈਸ਼ ਕੋਰਸ ਸਫਲਤਾ-ਪੂਰਵਕ ਆਯੋਜਿਤ ਕੀਤਾ ਗਿਆ¢ ਪ੍ਰਬੰਧਕਾਂ ਨੇ ਦੱਸਿਆ ਕਿ ਉਕਤ ਕੋਰਸ ਦਾ ਉਦੇਸ਼ ਵਿਦਿਆਰਥਣਾਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ ਉਨ੍ਹਾਂ ਦੇ ਹੁਨਰਾਂ ਅਤੇ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਸੀ¢ ਇਸ ਦੋ ਹਫ਼ਤਿਆਂ ਦੇ ਕੋਰਸ ਦÏਰਾਨ ਵਿਦਿਆਰਥਣਾਂ ਨੂੰ ਕੰਪਿਊਟਰ ਸਾਇੰਸ, ਪਰਸਨੈਲਿਟੀ ਡਿਵੈਲਪਮੈਂਟ, ਫੈਬਰਿਕ ਪੇਂਟਿੰਗ ਅਤੇ ਕੁਕਿੰਗ ਕਲਾਸਾਂ ਰਾਹੀਂ ਪ੍ਰਯੋਗਾਤਮਿਕ ਸਿੱਖਿਆ ਦਿੱਤੀ ਗਈ¢ ਕੋਰਸ ਦੌਰਾਨ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਪ੍ਰੋ.ਰਾਜਨਦੀਪ ਕੌਰ ਅਤੇ ਪ੍ਰੋ.ਸਿਮਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਵਿਚ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਵਿਸ਼ਿਆਂ ਉੱਤੇ ਕਲਾਸਾਂ ਲਗਾਈਆਂ ਗਈਆਂ, ਜੋ ਉਨ੍ਹਾਂ ਦੀ ਸ਼ਖ਼ਸੀਅਤ ਨਿਰਮਾਣ ਵਿਚ ਮਦਦਗਾਰ ਸਾਬਤ ਹੋਈਆਂ¢ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਅਤੇ ਪ੍ਰੋ. ਸ਼ਾਲਿਨੀ ਸਹਿਗਲ ਨੇ ਇਸ ਉਪਰਾਲੇ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥਣਾਂ ਨੂੰ ਆਧੁਨਿਕ ਯੁੱਗ ਦੇ ਮੁਕਾਬਲੇ ਲਈ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ ਅਗਲੀ ਖ਼ਬਰ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਤੇ ਕਵੀ ਦਰਬਾਰ ਕਰਵਾਇਆ
Ad Position 24