ਬਠਿੰਡਾ, 6 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 105 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਹੌਲਦਾਰ ਗੋਬਿੰਦ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਬੀੜ ਤਲਾਬ ਚਿੜੀਆ ਘਰ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 105 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੋਨੂੰ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |