21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਦੇ ਲਾਰਿਆਂ ਦੀ ਨੀਤੀ ਖਿਲਾਫ ਸੂਬਾ ਪੱਧਰੀ ਧਰਨੇ ਦਾ ਐਲਾਨ <br/>

Ad Position 21
No active advertisement
ਸੰਘਰਸ਼ ਦਾ ਐਲਾਨ ਕਰਨ ਸਮੇਂ ਪ੍ਰਧਾਨ ਜਗਰੂਪ ਸਿੰਘ ਸੰਬੋਧਨ ਕਰਦੇ ਹੋਏ | ਤਸਵੀਰ: ਸੁਖਪਾਲ ਸਿੰਘ ਸੁੱਖੀ<br/> 08-05-2026

ਲਹਿਰਾ ਮੁਹੱਬਤ, 7 ਮਈ (ਸੁਖਪਾਲ ਸਿੰਘ ਸੁੱਖੀ)- ਜੀ.ਐੱਚ.ਟੀ.ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 9 ਅਤੇ 10 ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਗੇਟ ਰੈਲੀ ਕਰਕੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਇਸ ਸਮੇਂ ਮੋਰਚੇ ਦੇ ਸੂਬਾ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਹਰਦੀਪ ਤੱਗੜ, ਬਲਜਿੰਦਰ ਮਾਨ ਅਤੇ ਲਛਮਣ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ•ਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖਕੇ ਬੁੱਤਾ ਸਾਰ ਰਹੀ ਹੈ | ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਚੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਸਮੂਹ ਸਰਕਾਰੀ ਵਿਭਾਗਾਂ ਵਿਚ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਲਈ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਕੋਈ ਵੀ ਨੀਤੀ ਨਹੀਂ ਬਣਾਈ | ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ 9 ਅਤੇ 10 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਦਿੜ•ਬਾ ਸਥਿਤ ਦਫ਼ਤਰ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਦੋ ਰੋਜ਼ਾ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ, ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ 'ਤੇ ਵਿਭਾਗਾਂ ਵਿਚ ਪੱਕਾ ਕਰਨ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ 'ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਗੁਜ਼ਾਰਾ ਫ਼ੰਡ ਦੇਣਾ ਯਕੀਨੀ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ <br/> ਅਗਲੀ ਖ਼ਬਰ ਬੰਗਾਲ ਦੀ ਜਿੱਤ ਨਾਲ ਅਗਲੀ ਵਾਰ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੋਇਆ-ਜੱਸੀ <br/>
Ad Position 24